ਮੋਗਾ (ਅਜ਼ਾਦ) - ਮੋਗਾ ਪੁਲਸ ਵਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਪੁਲਸ ਦੇ ਇਕ ਕੌਮਾਂਤਰੀ ਸ਼ਰਾਬ ਤਸਕਰ ਨੂੰ ਕਾਰ ਸਮੇਤ ਕਾਬੂ ਕਰ ਲਿਆ। ਇਨ੍ਹਾਂ ਤਸਕਰਾਂ ਤੋਂ ਹਰਿਆਣਾ ਅਤੇ ਚੰਡੀਗੜ੍ਹ ਦੀ ਸ਼ਰਾਬ ਦੀਆਂ 19 ਪੇਟੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਮੋਗਾ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੇਵਲ ਸਿੰਘ ਪੁਲਸ ਪਾਰਟੀ ਸਮੇਤ ਬਾਘਾਪੁਰਾਣਾ ਇਲਾਕੇ 'ਚ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਪਿੰਡ ਚੰਨੂੰਵਾਲਾ ਦੇ ਨੇੜੇ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਕਾਰ ਚਾਲਕ ਪ੍ਰੀਤਮ ਸਿੰਘ ਉਰਫ ਪ੍ਰੀਤਾ ਨਿਵਾਸੀ ਪਿੰਡ ਜੀਤਾ ਸਿੰਘ ਵਾਲਾ ਉਰਫ ਚੌਧਰੀ ਵਾਲਾ ਨੂੰ ਰੋਕ ਲਿਆ। ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 19 ਪੇਟੀਆਂ ਸ਼ਰਾਬ ਹਰਿਆਣਾ ਅਤੇ ਚੰਡੀਗੜ੍ਹ ਦੀ ਬਰਾਮਦ ਹੋਣ ਦੇ ਦੋਸ਼ 'ਚ ਹਿਰਾਸਤ 'ਚ ਲੈ ਲਿਆ।
ਇਸ ਮੌਕੇ ਸੀ. ਆਈ. ਏ. ਇੰਚਾਰਜ ਨੇ ਦੱਸਿਆ ਕਿ ਇਨ੍ਹਾਂ ਤਸਕਰਾਂ ਤੋਂ ਪਹਿਲਾਂ ਵੀ ਬਾਘਾਪੁਰਾਣਾ ਪੁਲਸ ਨੇ ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਸੀ। ਸੀ.ਆਈ.ਏ. ਇੰਜਾਰਜ ਨੇ ਦੱਸਿਆ ਕਿ ਕਥਿਤ ਤਸਕਰ ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿਚ ਵਿੱਕਰੀ ਕਰਦਾ ਸੀ। ਪੁਲਸ ਨੇ ਕਥਿਤ ਤਸਕਰ ਦੇ ਖਿਲਾਫ ਥਾਣਾ ਬਾਘਾਪੁਰਾਣਾ 'ਚ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਥੇਂਦਾ ਦੇ ਨੌਜਵਾਨ ਦੀ ਦੁਬਈ 'ਚ ਮੌਤ
NEXT STORY