ਸਿੰਗਾਪੁਰ— ਅਮਰੀਕਾ ਦੇ ਵਿਦੇਸ਼ ਮੰਤਰੀ ਜਿਮ ਮੈਟਿਸ ਨੇ ਕਿਹਾ ਕਿ ਉੱਤਰੀ ਕੋਰੀਆ ਜਦੋਂ ਤੱਕ ਪਰਮਾਣੂ ਨਿਸ਼ਸਤੀਕਰਨ ਦੀ ਦਿਸ਼ਾ 'ਚ ਠੋਸ ਕਦਮ ਨਹੀਂ ਚੁੱਕਦਾ, ਉਦੋਂ ਤੱਕ ਉਸ 'ਤੇ ਲੱਗੀਆਂ ਪਾਬੰਦੀਆਂ 'ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਸਿੰਗਾਪੁਰ 'ਚ ਹੋਣ ਵਾਲੀ ਸ਼ਿਖਰ ਬੈਠਕ ਤੋਂ ਪਹਿਲਾਂ ਇਕ ਸੁਰੱਖਿਆ ਸੰਮੇਲਨ 'ਚ ਮੈਟਿਸ ਨੇ ਕਿਹਾ ਕਿ ਜ਼ਰੂਰੀ ਹੈ ਕਿ ਕੌਮਾਂਤਰੀ ਭਾਈਚਾਰੇ, ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀਆਂ ਪਾਬੰਦੀਆਂ ਦਾ ਪਾਲਣ ਕਰਨਾ ਅਜੇ ਜਾਰੀ ਰੱਖੇ।
ਦੱਖਣੀ ਕੋਰੀਆ ਅਤੇ ਜਾਪਾਨ ਦੇ ਰੱਖਿਆ ਮੰਤਰੀਆਂ ਨਾਲ ਬੈਠਕ ਵਿਚ ਮੈਟਿਸ ਨੇ ਕਿਹਾ ਕਿ ਉੱਤਰੀ ਕੋਰੀਆ ਨੂੰ ਰਾਹਤ ਤਾਂ ਹੀ ਦਿੱਤੀ ਜਾਵੇਗੀ, ਜਦੋਂ ਉਹ ਪਰਮਾਣੂ ਨਿਸ਼ਸਤੀਕਰਨ ਦੀ ਦਿਸ਼ਾ 'ਚ ਠੋਸ ਕਦਮ ਚੁੱਕੇਗਾ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਅਸੀਂ ਆਪਣੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ, ਜੋ ਸ਼ਾਂਤੀ ਕਾਇਮ ਦਾ ਰਾਹ ਹੈ।
ਫਿਰ ਮਨੁੱਖਤਾ ਹੋਈ ਸ਼ਰਮਿੰਦਾ, ਠੇਲੇ 'ਤੇ ਸਾਲੇ ਦੀ ਲਾਸ਼ ਲੈ ਕੇ ਘਰ ਪਹੁੰਚਿਆ ਜੀਜਾ
NEXT STORY