ਸੰਗਰੂਰ, (ਬੇਦੀ, ਹਰਜਿੰਦਰ)- ਆਪਣੀਆਂ ਮੰਗਾਂ ਲਈ ਆਂਗਣਵਾਡ਼ੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਦੇ ਘਰ ਅੱਗੇ ਸ਼ੁਰੂ ਕੀਤੀ ਭੁੱਖ ਹਡ਼ਾਲ ਤੀਜੇ ਦਿਨ ’ਚ ਦਾਖਲ ਹੋ ਗਈ ਹੈ। ਆਂਗਣਵਾਡ਼ੀ ਵਰਕਰਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਬਿਲਕੁਲ ਧਿਆਨ ਨਹੀਂ ਦੇ ਰਹੀ। ਇਸ ਸਮੇਂ ਸੰਬੋਧਨ ਕਰਦਿਆਂ ਬਲਜੀਤ ਕੌਰ ਪੇਧਨੀ, ਜਸਵੰਤ ਕੌਰ ਭੀਖੀ, ਜਸਪਾਲ ਕੌਰ ਝਨੀਰ, ਦਲਜੀਤ ਕੌਰ ਬਰਨਾਲਾ ਨੇ ਕਿਹਾ ਕਿ ਦਿੱਲੀ, ਹਰਿਆਣਾ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੇ ਵਰਕਰਾਂ ਹੈਲਪਰਾਂ ਦੇ ਮਾਣ-ਭੱਤੇ ਵਿਚ ਵਾਧਾ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਵੱਲੋਂ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਮੰਗ ਕੀਤੀ ਕਿ ਹਰਿਆਣਾ ਪੈਟਰਨ ’ਤੇ ਆਂਗਣਵਾਡ਼ੀ ਮੁਲਾਜ਼ਮਾਂ ਨੂੰ ਤਨਖਾਹਾਂ ਦਿੱਤੀਆਂ ਜਾਣ, ਆਂਗਣਵਾਡ਼ੀ ਸੈਂਟਰਾਂ ’ਚੋਂ ਖੋਹੇ ਬੱਚੇ ਵਾਪਸ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਵਰਕਰਾਂ/ਹੈਲਪਰਾਂ ਵੱਲੋਂਂ ਕਾਂਗਰਸੀ ਪਾਰਟੀ ਦਾ ਭਾਰੀ ਵਿਰੋਧ ਕੀਤਾ ਜਾਵੇਗਾ ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਵਿਧਾਇਕ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਜਸਪਾਲ ਕੌਰ, ਗੁਰਮੇਲ ਕੌਰ, ਮਹਿੰਦਰ ਕੌਰ, ਸੁਰਿੰਦਰ ਕੌਰ, ਮਲਕੀਤ ਕੌਰ, ਕਿਰਨਾ ਕੁਮਾਰੀ, ਕਿਰਨਜੀਤ ਕੌਰ, ਬਲਜਿੰਦਰ ਕੌਰ, ਗੁਰਪ੍ਰੀਤ ਕੌਰ, ਵੀਰ ਕੌਰ, ਹਰਪਾਲ ਕੌਰ, ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ ਸੰਘੇਡ਼ਾ, ਸਲੋਚਨਾ ਹੰਡਿਆਇਆ, ਬਲਵਿੰਦਰ ਰਾਣੀ ਬਰਨਾਲਾ, ਹਰਵਿੰਦਰ ਕੌਰ ਆਦਿ ਹਾਜ਼ਰ ਸਨ।
ਯੂ. ਐੱਨ. ਨੂੰ ਮਨਾਉਣ ਵਿਚ ਸੁਸ਼ਮਾ ਹੋਈ ਨਾਕਾਮ
NEXT STORY