ਰੂਪਨਗਰ, (ਵਿਜੇ)- ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ’ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਰਿਹਾਇਸ਼ ਅੱਗੇ ਵਰਕਰਾਂ ਤੇ ਹੈਲਪਰਾਂ ਨੇ ਭੁੱਖ ਹਡ਼ਤਾਲ ਸ਼ੁਰੂ ਕੀਤੀ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਭੁੱਖ ਹਡ਼ਤਾਲ 19 ਮਈ ਤੱਕ ਜਾਰੀ ਰਹੇਗੀ। ਇਸ ਮੌਕੇ ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਸਰਕਾਰ ਖਿਲਾਫ ਸੰਘਰਸ਼ ਛੇਡ਼ਿਆ ਹੋਇਆ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਦੋੋਂਕਿ ਪੰਜਾਬ ਪੁਲਸ ਨੇ ਰੋਸ ਪ੍ਰਦਰਸ਼ਨ ਕਰ ਰਹੀਆਂ ਵਰਕਰਾਂ/ਹੈਲਪਰਾਂ ’ਤੇ ਤਸ਼ੱਦਦ ਕੀਤਾ ਤੇ ਗ੍ਰਿਫਤਾਰ ਕਰ ਕੇ ਪੁਲਸ ਥਾਣਿਆਂ ’ਚ ਰੱਖਿਆ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੂਬੇ ਦੀਆਂ 54 ਹਜ਼ਾਰ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ, ਪ੍ਰੀ-ਨਰਸਰੀ ਦਾਖਲ ਬੱਚੇ ਵਾਪਸ ਕੀਤੇ ਜਾਣ, ਰੋਕੇ ਹੋਏ ਬਿੱਲ ਜਾਰੀ ਕੀਤੇ ਜਾਣ ਆਦਿ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੰਗਾਂ ਦੇ ਸਬੰਧ ’ਚ ਮੁੱਖ ਮੰਤਰੀ ਪੰਜਾਬ ਦੇ ਨਾਂ ਖੂਨ ਨਾਲ ਲਿਖ ਕੇ ਇਕ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਰੀਮਾ ਰਾਣੀ, ਕਸ਼ਮੀਰ ਕੌਰ, ਸੁਰੇਸ਼ ਕੁਮਾਰੀ ਸ੍ਰੀ ਅਨੰਦਪੁਰ ਸਾਹਿਬ, ਹਰਪਾਲ ਕੌਰ ਆਦਿ ਮੌਜੂਦ ਸਨ।
'50 ਹਜ਼ਾਰ ਬੀ. ਐੈੱਡ. ਟੈੱਟ ਪਾਸ ਬੇਰੋਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਦੇਵੇ ਸਰਕਾਰ'
NEXT STORY