ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ, (ਸੁਖਪਾਲ ਢਿੱਲੋਂ/ ਪਵਨ ਤਨੇਜਾ)—ਪੰਜਾਬ ਭਰ ਦੀਆਂ 54 ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਬਿਗਲ ਵਜਾ ਦਿੱਤਾ ਹੈ ਤੇ ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਅਗਲੀ ਰਣਨੀਤੀ ਘੜਣ ਲਈ 7 ਜੂਨ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ਬੁਲਾ ਲਈ ਹੈ ਤੇ ਇਸ ਮੀਟਿੰਗ ਵਿਚ ਜਥੇਬੰਦੀ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ। ਉਨ੍ਹਾਂ ਦੱਸਿਆਂ ਕਿ ਪਿਛਲੇਂ 5-6 ਮਹੀਨਿਆਂ ਤੋਂ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਵਰਕਰਾਂ ਤੇ ਹੈਲਪਰਾਂ ਨੇ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕ, ਮੰਤਰੀਆਂ ਅਤੇ ਮੈਂਬਰ ਪਾਰਲੀਮੈਂਟਾਂ ਦੇ ਬੂਹਿਆਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸ਼ਾਹਕੋਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ 22 ਮਈ ਨੂੰ ਚੰਡੀਗੜ•ਵਿਖੇ 3 ਮੰਤਰੀਆਂ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਕਰਵਾਈ ਗਈ ਸੀ। ਜਿਸ ਦੌਰਾਨ ਇਹ ਫੈਸਲਾ ਹੋਇਆ ਸੀ ਕਿ ਜੂਨ ਦੇ ਪਹਿਲੇ ਹਫ਼ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾ ਕੇ ਉਨ੍ਹਾਂ ਦੀਆਂ ਮੰਗਾਂ ਮੰਨੀਆ ਜਾਣਗੀਆਂ। ਪਰ ਅਜੇ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਕੋਈ ਸੁਨੇਹਾ ਨਹੀਂ ਆਇਆ। ਜਿਸ ਕਰਕੇ ਯੂਨੀਅਨ ਨੂੰ ਮਜਬੂਰੀ ਵੱਸ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰੀ ਕਰਨੀ ਪੈ ਰਹੀ ਹੈ। ਉਨ੍ਹਾਂ ਦੱਸਿਆਂ ਕਿ ਯੂਨੀਅਨ ਵੱਲੋਂ ਬਠਿੰਡਾ ਵਿਖੇ ਪਿਛਲੇਂ 128 ਦਿਨਾਂ ਤੋਂ ਲਗਾਤਾਰ ਦਿਨ ਰਾਤ ਦਾ ਰੋਸ ਧਰਨਾ ਲਗਾਇਆ ਹੋਇਆ ਹੈ ਤੇ ਤਾਪਮਾਨ 46 ਡਿਗਰੀ ਹੋਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਧਰਨੇ ਡਟੀਆ ਬੈਠੀਆਂ ਹਨ। ਪਰ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ। ਜਿਸ ਕਰਕੇ ਵਰਕਰਾਂ ਤੇ ਹੈਲਪਰਾਂ ਵਿਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਦੱਸਿਆਂ ਕਿ ਉਕਤ ਮੀਟਿੰਗ ਵਿਚ ਸੂਬਾਈ ਆਗੂਆਂ , ਜ਼ਿਲਾ ਪ੍ਰਧਾਨ, ਬਲਾਕ ਪ੍ਰਧਾਨ ਅਤੇ ਸਰਗਰਮ ਆਗੂਆਂ ਨੂੰ ਬੁਲਾਇਆ ਗਿਆ ਹੈ।
ਯੂਨੀਅਨ ਦੀਆਂ ਇਹ ਹਨ ਮੰਗਾਂ
ਸੂਬੇ ਦੀਆਂ ਆਂਗਨਵਾੜੀ ਵਰਕਰਾਂ ਨੂੰ ਹਰਿਆਣਾ ਸਰਕਾਰ ਵਾਗ 11 ਹਜਾਰ 429 ਰੁਪਏ ਮਾਣ ਭੱਤਾ ਦਿੱਤਾ ਜਾਵੇ।
ਆਂਗਨਵਾੜੀ ਸੈਂਟਰਾਂ ਦੇ ਜਿੰਨਾਂ ਬੱਚਿਆਂ ਨੂੰ ਸਿੱਖਿਆ ਵਿਭਾਗ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕਰ ਲਿਆ ਹੈ , ਉਹ ਬੱਚੇ ਵਾਪਸ ਵਰਕਰਾਂ ਨੂੰ ਦਿੱਤੇ ਜਾਣ।
ਐਨ ਜੀ ਓ ਅਧੀਨ ਚੱਲ ਰਹੇ ਬਲਾਕਾ ਨੂੰ ਵਾਪਸ ਵਿਭਾਗ ਅਧੀਨ ਲਿਆਦਾ ਜਾਵੇ।
ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲਾਭ ਦੇਣ ਵਾਲੇ ਸਾਰੇ ਬਿੱਲ ਪਾਸ ਕੀਤੇ ਜਾਣ।
ਸਵੇਰੇ ਨੰਗੇ ਪੈਰ ਘਾਹ 'ਤੇ ਚਲਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
NEXT STORY