ਬਠਿੰਡਾ, (ਸੁਖਵਿੰਦਰ)- 112 ਦਿਨਾਂ ਤੋਂ ਸੰਘਰਸ਼ ਕਰ ਰਹੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜਤਾਇਆ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਆਂਗਣਵਾੜੀ ਆਗੂਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ। ਜੇਕਰ ਸਰਕਾਰ ਵੱਲੋਂ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, ਪ੍ਰੀ-ਪ੍ਰਾਇਮਰੀ ਕਲਾਸਾਂ 'ਚ ਦਾਖਲ ਕੀਤੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ 'ਚ ਭੇਜਿਆ ਜਾਵੇ, ਐੱਨ. ਜੀ. ਓ. ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਵਿਭਾਗ 'ਚ ਲਿਆਂਦਾ ਜਾਵੇ, ਰੋਕੇ ਹੋਏ ਬਿੱਲਾਂ ਨੂੰ ਜਾਰੀ ਕੀਤਾ ਜਾਵੇ, ਰਾਸ਼ਨ ਦੀ ਨਿਰਵਿਘਨ ਸਪਲਾਈ ਦਿੱਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਰਾਜ ਕੌਰ ਘੱਲ ਖੁਰਦ, ਪਰਮ ਕੌਰ, ਗੁਰਪਿੰਦਰ ਕੌਰ, ਰਜਵੰਤ ਕੌਰ, ਰੂਪ ਕੌਰ ਬਠਿੰਡਾ ਤੇ ਗੁਰਵਿੰਦਰ ਕੌਰ ਆਦਿ ਆਗੂ ਮੌਜੂਦ ਸਨ।
ਲਾਲ ਜਾਂ ਹਰੇ ਬਿੰਦੂ ਨਾਲ ਛੇਤੀ ਹੀ ਬਿਊਟੀ ਪ੍ਰੋਡਕਟ 'ਚ ਇਸਤੇਮਾਲ ਸ਼ਾਕਾਹਾਰੀ ਜਾਂ ਮਾਸਾਹਾਰੀ ਸਰੋਤਾਂ ਦਾ ਚੱਲੇਗਾ ਪਤਾ
NEXT STORY