ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀਆਂ ਸੂਬਾਈ ਆਗੂਆਂ ਨੇ ਅੱਜ ਬਠਿੰਡਾ ਦੀ ਪੁਲਸ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਮੇਤ 100 ਤੋਂ ਵੱਧ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇਂ 94 ਦਿਨਾਂ ਤੋਂ ਆਂਗਨਵਾੜੀ ਯੂਨੀਅਨ ਵੱਲੋਂ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਰੋਸ ਧਰਨਾ ਲਗਾਇਆ ਸੀ ਤੇ ਇੰਨਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਵਿੱਤ ਮੰਤਰੀ ਅਤੇ ਨਾ ਹੀ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਸੁਣੀ। ਅੱਜ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਆਉਣਾ ਸੀ ਤੇ ਯੂਨੀਅਨ ਦੀਆਂ ਆਗੂ ਵੀ ਉਸੇ ਥਾਂ 'ਤੇ ਪੁੱਜ ਗਈਆ ਅਤੇ ਨਾਅਰੇਬਾਜ਼ੀ ਕੀਤੀ, ਜਿਸ ਦੌਰਾਨ ਪੁਲਸ ਨੇ ਇਨ੍ਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਬੱਸਾਂ ਵਿਚ ਬਿਠਾ ਕੇ ਬਠਿੰਡਾ ਅਧੀਨ ਆਉਂਦੇ ਪੁਲਸ ਚੌਕੀ ਵਰਤਮਾਨ , ਪੁਲਸ ਥਾਣਾ ਥਰਮਲ ਪਲਾਟ ਅਤੇ ਥਾਣਾ ਕੋਟਫੱਤਾ ਵਿਚ ਲਿਜਾ ਕੇ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਨੇ ਇਨ੍ਹਾਂ ਵਰਕਰਾਂ ਨਾਲ ਧੱਕਾ-ਮੁੱਕੀ ਵੀ ਕੀਤੀ । ਉਨ੍ਹਾਂ ਦੱਸਿਆ ਕਿ ਧਰਨੇ ਵਾਲੀ ਥਾਂ ਤੋਂ ਪੁਲਸ ਨੇ ਸਾਰਾ ਸਮਾਨ ਚੁੱਕ ਲਿਆ ਹੈ ਅਤੇ ਇਥੇ ਬੈਠੀਆ ਵਰਕਰਾਂ ਨੂੰ ਵੀ ਪੁਲਸ ਗ੍ਰਿਫ਼ਤਾਰ ਕਰਕੇ ਲੈ ਗਈ । ਆਗੂਆਂ ਨੇ ਕਿਹਾ ਕਿ ਔਰਤਾਂ ਦੇ ਮਾਨ-ਸਨਮਾਨ ਦੀਆਂ ਗੱਲਾਂ ਕਰਨ ਵਾਲੀਆਂ ਸਰਕਾਰਾਂ ਆਪਣੇ ਹੱਕ ਮੰਗ ਰਹੀਆਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਜੇਲਾਂ ਵਿਚ ਭੇਜ ਰਹੀਆਂ ਹਨ, ਜੋ ਬੇਹੱਦ ਮਾੜੀ ਗੱਲ ਹੈ।
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਸਬੰਧੀ ਦਿੱਤੀ ਸਲਾਹ
NEXT STORY