ਤਲਵੰਡੀ ਸਾਬੋ(ਮੁਨੀਸ਼, ਮਨਜੀਤ, ਵਰਮਾ)-ਜ਼ਿਲਾ ਪੁਲਸ ਵੱਲੋਂ ਨਸ਼ਾ ਸਮੱਗਲਿੰਗ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਤਲਵੰਡੀ ਸਾਬੋ ਤੇ ਥਾਣਾ ਸੰਗਤ ਮੰਡੀ ਤੇ ਬਠਿੰਡਾ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰ ਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕੀਤੀ ਜਦਕਿ ਇਕ ਔਰਤ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ 4 ਲੋਕ ਫਰਾਰ ਹੋਣ 'ਚ ਸਫਲ ਹੋ ਗਏ। ਜਾਣਾਕਰੀ ਅਨੁਸਾਰ ਪੁਲਸ ਨੇ ਇਕ ਵਿਅਕਤੀ ਨੂੰ ਸ਼ਰਾਬ ਠੇਕਾ ਹਰਿਆਣਾ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਤਲਵੰਡੀ ਸਾਬੋ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਜਗਾ ਰਾਮ ਤੀਰਥ ਵਿਖੇ ਕਥਿਤ ਤੌਰ 'ਤੇ ਰੂਪ ਸਿੰਘ ਦੇ ਘਰ ਛਾਪਾਮਾਰੀ ਕਰ ਕੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ।ਪੁਲਸ ਨੇ ਸ਼ਰਾਬ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਦੋਸ਼ੀ ਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਸ ਨੇ ਰੂਪ ਸਿੰਘ ਵਾਸੀ ਜਗਾ ਰਾਮ ਤੀਰਥ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਇਕ ਕਾਰ 'ਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 240 ਬੋਤਲਾਂ ਬਰਾਮਦ ਕੀਤੀਆਂ ਹਨ। ਹੌਲਦਾਰ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਸ ਪਾਰਟੀ ਉਕਤ ਪਿੰਡ ਕੋਲ ਪਹੁੰਚੀ ਤਾਂ ਡੱਬਵਾਲੀ ਵਾਲੇ ਪਾਸਿਓਂ ਇਕ ਦਿੱਲੀ ਨੰਬਰੀ ਸ਼ੱਕੀ ਹਾਲਤ 'ਚ ਕਾਰ ਆ ਰਹੀ ਸੀ, ਜਦ ਕਾਰ ਸਵਾਰਾਂ ਵੱਲੋਂ ਸਾਹਮਣੇ ਤੋਂ ਆਉਦੀ ਪੁਲਸ ਪਾਰਟੀ ਵੇਖੀ ਤਾਂ ਉਹ ਦੂਰੋਂ ਹੀ ਕਾਰ ਛੱਡ ਕੇ ਫਰਾਰ ਹੋ ਗਏ। ਕਾਰ ਦੀ ਤਲਾਸ਼ੀ ਲੈਣ 'ਤੇ ਕਾਰ 'ਚੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 240 ਬੋਤਲਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਰ 'ਚੋਂ ਅਜਿਹਾ ਕੋਈ ਕਾਗਜ਼ਾਤ ਨਹੀਂ ਮਿਲਿਆ, ਜਿਸ ਨਾਲ ਕਾਰ ਸਵਾਰ ਵਿਅਕਤੀ ਦੀ ਪਛਾਣ ਹੋ ਸਕਦੀ, ਉਨ੍ਹਾਂ ਦੱਸਿਆ ਕਿ ਕਾਰ ਦੇ ਚੈਸੀ ਨੰਬਰ ਤੋਂ ਕਾਰ ਚਾਲਕ ਦੀ ਪਛਾਣ ਕੀਤੀ ਜਾਵੇਗੀ। ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੁਲਸ ਨੇ ਚਾਲੂ ਭੱਠੀ 'ਤੇ ਛਾਪਾਮਾਰੀ ਕਰ ਕੇ ਉਥੋਂ ਸੇਵਾ ਸਿੰਘ ਪੁੱਤਰ ਬਲਵੀਰ ਸਿੰਘ ਤੇ ਜੋਗਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ। ਛਾਪਾਮਾਰੀ ਦੌਰਾਨ ਪੁਲਸ ਨੇ ਉਥੋਂ 215 ਲਿਟਰ ਲਾਹਣ, ਇਕ ਡਰੰਮ ਲੋਹੇ ਦਾ, ਚਾਲੂ ਭੱਠੀ, ਇਕ ਐਕਟਿਵਾ ਵੀ ਬਰਾਮਦ ਕੀਤੀ। ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਬਾਦਲ ਰੋਡ ਸਥਿਤ ਪਿੰਡ ਨਰੂਆਣਾ ਵਿਚ ਸੂਚਨਾ ਦੇ ਆਧਾਰ 'ਤੇ ਇਹ ਛਾਪਾਮਾਰੀ ਕੀਤੀ ਸੀ ਅਤੇ ਉਥੋਂ ਨਾਜਾਇਜ਼ ਸ਼ਰਾਬ ਦਾ ਭੰਡਾਰ ਅਤੇ ਸ਼ਰਾਬ ਬਣਾਉਣ ਦਾ ਸਾਮਾਨ ਵੀ ਮਿਲਿਆ। ਦੋਵੇਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਜੇਲ ਵਿਚ ਬੰਦ ਕਰ ਦਿੱਤਾ ਹੈ।
ਇਕ ਹੋਰ ਮਾਮਲੇ 'ਚ ਥਾਣਾ ਸਦਰ ਪੁਲਸ ਨੇ ਨਾਕਾਬੰਦੀ ਦੌਰਾਨ ਪਿੰਡ ਸਰਦਾਰਗੜ੍ਹ ਨਜ਼ਦੀਕ ਮਾਰੂਤੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਤਲਾਸ਼ੀ ਲੈਣ 'ਤੇ 72 ਬੋਤਲਾਂ ਠੇਕਾ ਸ਼ਰਾਬ ਬਰਾਮਦ ਕੀਤੀ ਗਈ। ਇਹ ਸ਼ਰਾਬ ਹਰਿਆਣਾ ਤੋਂ ਸਮੱਗਲਿੰਗ ਰਾਹੀਂ ਲਿਆਈ ਗਈ ਸੀ ਜਦਕਿ ਕਾਰ ਵਿਚ ਸਵਾਰ ਤਿੰਨੇ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਪੁਲਸ ਨੇ ਤਿੰਨੇ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ।
ਥਾਣਾ ਪੁਲਸ ਨੇ ਪਿੰਡ ਪੀਰਕੋਟ ਵਿਚ ਛਾਪਮਾਰੀ ਕਰ ਕੇ ਉਥੋਂ 50 ਲਿਟਰ ਲਾਹਣ ਬਰਾਮਦ ਕੀਤੀ। ਛਾਪਾਮਾਰੀ ਟੀਮ ਵਿਚ ਸ਼ਾਮਲ ਹੌਲਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਕ ਸੂਚਨਾ ਦੇ ਆਧਾਰ 'ਤੇ ਛਾਪਮਾਰੀ ਕੀਤੀ ਸੀ ਅਤੇ ਮੌਕੇ ਤੋਂ ਮਲਕੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੀਰਕੋਟ ਨੂੰ ਗ੍ਰਿਫਤਾਰ ਕਰ ਕੇ ਹਵਾਲਾਤ 'ਚ ਬੰਦ ਕਰ ਦਿੱਤਾ।
ਇਕ ਹੋਰ ਮਾਮਲੇ 'ਚ ਥਾਣਾ ਬਾਲਿਆਂਵਾਲੀ ਪੁਲਸ ਨੇ 12 ਪੇਟੀਆਂ ਠੇਕਾ ਦੇਸੀ ਸ਼ਰਾਬ ਬਰਾਮਦ ਕਰ ਕੇ ਬਾਬੂ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਬਾਲਿਆਂਵਾਲੀ ਨੂੰ ਗ੍ਰਿਫਤਾਰ ਕੀਤਾ। ਥਾਣ ਮੁਖੀ ਲਖਵੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਹਰਿਆਣਾ ਤੋਂ ਸ਼ਰਾਬ ਦੀ ਸਮੱਗਲਿੰਗ ਕਰ ਕੇ ਵੇਚਦਾ ਸੀ ਅਤੇ ਉਸਨੇ ਕੁਝ ਦਿਨ ਪਹਿਲਾਂ ਹੀ ਇਹ ਸ਼ਰਾਬ ਲਿਆ ਕੇ ਘਰ 'ਚ ਰੱਖੀ ਹੋਈ ਸੀ, ਜਿਸਨੂੰ ਪੁਲਸ ਨੇ ਛਾਪਾ ਮਾਰ ਕੇ ਬਰਾਮਦ ਕੀਤਾ। ਥਾਣਾ ਮੌੜ ਪੁਲਸ ਨੇ 40 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਜਸਪਾਲ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਮੌੜ ਨੂੰ ਗ੍ਰਿਫਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਮੁਲਜ਼ਮ ਨੂੰ ਪੁੱਛਗਿਛ ਲਈ ਰੋਕਿਆ ਤਾਂ ਉਸਦੀ ਕਾਰ ਵਿਚੋਂ 40 ਬੋਤਲਾਂ ਹਰਿਆਣਾ ਤੋਂ ਸਮੱਗਲਿੰਗ ਕਰ ਕੇ ਲਿਆਂਦੀ ਗਈ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਨੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਹਵਾਲਾਤ 'ਚ ਬੰਦ ਕਰ ਦਿੱਤਾ।
ਪੀਣ ਯੋਗ ਪਾਣੀ ਨੂੰ ਤਰਸ ਰਹੇ ਸਰਕਾਰੀ ਸਕੂਲ ਦੇ ਬੱਚੇ
NEXT STORY