ਬਠਿੰਡਾ(ਸੁਖਵਿੰਦਰ)-ਪੁਲਸ ਨੇ 2 ਮਾਮਲਿਆਂ 'ਚ ਨਸ਼ੇ ਵਾਲੀਆਂ ਸ਼ੀਸ਼ੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਔਰਤ ਸਮੇਤ 3 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਵੱਲੋਂ ਪਿੰਡ ਬੁਲਾਡੇਵਾਲਾ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਵੱਲੋਂ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਬਲਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੂੰ ਰੋਕਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਤੋਂ 8 ਨਸ਼ੇ ਵਾਲੀਆਂ ਸ਼ੀਸ਼ੀਆਂ ਤੇ 80 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ। ਉਧਰ, ਥਰਮਲ ਪੁਲਸ ਦੀ ਹੌਲਦਾਰ ਮਨਦੀਪ ਕੌਰ ਨੇ ਨਾਕੇਬੰਦੀ ਦੌਰਾਨ ਝੀਲ ਨੰਬਰ 1 ਤੋਂ ਮਾਇਆ ਦੇਵੀ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ 21 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੱਖ-ਵੱਖ ਹਾਦਸਿਆਂ 'ਚ 1 ਦੀ ਮੌਤ, 6 ਜ਼ਖਮੀ
NEXT STORY