ਨਵਾਂਸਹਿਰ (ਤ੍ਰਿਪਾਠੀ, ਮਨੋਰੰਜਨ) - ਥਾਣਾ ਮੁਕੰਦਪੁਰ ਦੀ ਪੁਲਸ ਨੇ 30 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਨੌਜਵਾਨ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ। ਅਦਾਲਤੀ ਆਦੇਸ਼ਾਂ ਤਹਿਤ ਪੁਲਸ ਨੇ ਗ੍ਰਿਫ਼ਤਾਰ ਨੌਜਵਾਨ ਨੂੰ ਲੁਧਿਆਣਾ ਜੇਲ ਭੇਜ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਪਿੰਡ ਮੱਲਾਂ ਬੇਦੀਆਂ ਮੋਡ਼ ’ਤੇ ਵਿਸ਼ੇਸ਼ ਚੈਕਿੰਗ ਨਾਕੇ ਉਕਤ ਨੂੰ 30 ਗ੍ਰਾਮ ਹੈਰੋਇਨ ਸਮੇਤ ਮੱਖਣ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਗਡ਼ੁੱਪਡ਼ ਥਾਣਾ ਮੁਕੰਦਪੁਰ ਨੂੰ ਗ੍ਰਿਫਤਾਰ ਕਰ ਕੇ ਅੱਜ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਉਸ ਨੂੰ ਅਦਾਲਤ ਦੇ ਆਦੇਸ਼ਾਂ ’ਤੇ ਜੇਲ ਭੇਜ ਦਿੱਤਾ ਹੈ।
ਐੱਨ.ਆਰ.ਆਈ. ਦੇ ਸਹਿਯੋਗ ਨਾਲ ਪੀੜਤਾਂ ਨੂੰ ਦਿੱਤਾ ਜਾਵੇਗਾ 1-1 ਮਹੀਨੇ ਦਾ ਰਾਸ਼ਨ : ਚੀਮਾ
NEXT STORY