ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਪੁਲਸ ਚੌਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਜਸਵੀਰ ਸਿੰਘ ਚਾਹਲ ਨੇ 2 ਚੋਰਾਂ ਨੂੰ ਇਕ ਚੋਰੀ ਦੇ ਮੋਟਰਸਾਈਕਲ ਅਤੇ ਦੋ ਮੋਬਾਇਲਾਂ ਅਤੇ ਚਾਰਜਰ ਸਣੇ ਕਾਬੂ ਕੀਤਾ ਹੈ। ਜਸਵੀਰ ਸਿੰਘ ਚਾਹਲ ਨੇ ਦੱਸਿਆ ਕਿ ਰਮਨਦੀਪ ਸਿੰਘ ਪੁੱਤਰ ਕਾਕਾ ਸਿੰਘ ਅਤੇ ਰਾਹੁਲ ਉਰਫ ਸਨੀ ਪੁੱਤਰ ਨਰਿੰਦਰ ਸਿੰਘ ਵਾਸੀ ਰਾਮਸਰ ਬਰਨਾਲਾ ਨੂੰ ਚੋਰੀ ਦੇ ਸਾਮਾਨ ਸਣੇ ਕਾਬੂ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐਡਵਾਈਜ਼ਰ ਸਾਹਿਬ, ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ 'ਤੇ ਕੀ ਧੁੱਪ ਨਹੀਂ ਆਉਂਦੀ?
NEXT STORY