ਭਵਾਨੀਗੜ੍ਹ (ਵਿਕਾਸ)—ਆਪਸੀ ਰੰਜਿਸ਼ ਦੇ ਚਲਦਿਆਂ ਇੱਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਪੁਲਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮੁਨਸ਼ੀਵਾਲਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀਂ ਗੁਰਪਿਆਰ ਸਿੰਘ ਪੁੱਤਰ ਬਹਾਦਰ ਸਿੰਘ, ਰਿੰਕੂ ਪੁੱਤਰ ਬਹਾਦਰ ਸਿੰਘ (ਦੋਵੇ ਵਾਸੀ ਮੁਨਸ਼ੀਵਾਲਾ) ਸਮੇਤ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਕੁਲਵੰਤ ਸਿੰਘ ਫੌਜੀ ਵਾਸੀ ਸੰਗਰੂਰ ਨੇ ਰੰਜਿਸ਼ ਕਾਰਨ ਉਸ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਅਤੇ ਟੋਲ ਪਲਾਜਾ ਕਾਲਾਝਾੜ 'ਤੇ ਆ ਕੇ ਗੱਲ ਕਰਨ ਲਈ ਕਿਹਾ, ਜਦੋਂ ਉੱਹ ਉੱਥੇ ਗਿਆ ਤਾਂ ਉੱਕਤ ਤਿੰਨਾਂ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਾਇਨਾਂਸ ਕੰਪਨੀ 'ਚ ਕੰਮ ਕਰਨ ਵਾਲੇ ਵਿਅਕਤੀ ਨੂੰ ਜ਼ਖਮੀ ਕਰਕੇ ਲੁੱਟੇ 43 ਹਜ਼ਾਰ ਰੁਪਏ
NEXT STORY