ਚੰਡੀਗੜ੍ਹ(ਬਿਊਰੋ)-ਟਰਾਂਸਪੋਰਟ, ਬੋਰੀਆਂ ਖਰੀਦਣ ਅਤੇ ਢੁਆਈ 'ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਨਾ ਹੋਣ ਕਰਕੇ ਸੂਬੇ ਨੂੰ ਹੋਣ ਵਾਲੇ ਵਿੱਤੀ ਘਾਟੇ 'ਤੇ ਚਿੰਤਾ ਪ੍ਰਗਟ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਨੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਕ੍ਰਿਸ਼ੀ ਭਵਨ, ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਦੇ ਹੱਲ ਸਬੰਧੀ ਦਖਲ ਦੇਣ ਦੀ ਮੰਗ ਕੀਤੀ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਭਾਰਤ ਸਰਕਾਰ ਨੇ 950 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਤਹਿਤ ਜਿਸ 'ਚੋਂ 50 ਫੀਸਦੀ ਤੁਰੰਤ ਜਾਰੀ ਕੀਤੇ ਜਾਣਗੇ ਅਤੇ ਬਾਕੀ ਦੀ ਰਕਮ ਨੂੰ ਵੀ ਤਰਜੀਹ ਦੇ ਆਧਾਰ 'ਤੇ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਅੱਗੇ ਕਿਹਾ ਕਿ ਟ੍ਰਾਂਸਪੋਰਟ ਲਾਗਤ ਸਬੰਧੀ ਮੁੱਦਿਆਂ 'ਤੇ ਵਿਚਾਰ ਕਰਨ ਲਈ ਬਣਾਈ ਕਮੇਟੀ ਵਿਚ ਪੰਜਾਬ ਨੂੰ ਇਕ ਮੈਂਬਰ ਦੇ ਰੂਪ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਖਰੀਦ ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਨੂੰ ਹਰ ਸਾਲ ਝੋਨੇ ਲਈ ਤਕਰੀਬਨ 1100 ਕਰੋੜ ਅਤੇ ਕਣਕ ਲਈ 300 ਕਰੋੜ ਰੁਪਏ ਦਾ ਘਾਟਾ ਸਹਿਣਾ ਪੈਂਦਾ ਹੈ।
ਸ਼ਨੀ ਦੇਵ ਦੀ ਮੂਰਤੀ ਤੋਂ ਸੋਨੇ ਦੀਆਂ ਅੱਖਾਂ ਚੋਰੀ ਕਰ ਕੇ ਭੱਜਦਾ ਨੌਜਵਾਨ ਅੜਿੱਕੇ
NEXT STORY