ਫਰੀਦਕੋਟ, (ਹਾਲੀ)- ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਡਵੀਜ਼ਨ ਫ਼ਰੀਦਕੋਟ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਗਈ ਹਡ਼ਤਾਲ ਅੱਜ ਛੇਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕਰਮਚਾਰੀਆਂ ਵੱਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਜਸਪਾਲ ਸਿੰਘ ਪ੍ਰਧਾਨ, ਭੀਮ ਸੈਨ ਡਵੀਜ਼ਨ ਸੈਕਟਰੀ ਨੇ ਕਿਹਾ ਕਿ ਕੇਂਦਰ ਸਰਕਾਰ ਜੀ. ਡੀ. ਐੱਸ. ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ 2 ਸਾਲ 5 ਮਹੀਨਿਅਾਂ ਤੋਂ ਕਮਲੇਸ਼ ਚੰਦਰਾ ਰਿਪੋਰਟ ਲਾਗੂ ਨਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਰਿਪੋਰਟ ਲਾਗੂ ਨਹੀਂ ਹੁੰਦੀ, ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਹਡ਼ਤਾਲ ’ਚ ਸ਼ਾਮਲ ਹੋਣ।
ਆਤਮ-ਹੱਤਿਆ ਦੀ ਕੋਸ਼ਿਸ਼ ਕਰਨ ਵਾਲੀ ਵਿਦਿਆਰਥਣ ਦੀ ਮੌਤ
NEXT STORY