ਵਲਟੋਹਾ (ਬਲਜੀਤ ਸਿੰਘ)—ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ਼ਰੇਆਮ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ, ਕਿਉਂਕਿ ਕਰਨਾਟਕਾ 'ਚ ਕਾਂਗਰਸ ਜੇ.ਡੀ. ਐੱਸ ਕੋਲ ਬਹੁਮਤ ਹੋਣ ਦੇ ਬਾਵਜੂਦ ਵੀ ਰਾਜਪਾਲ ਵੱਲੋਂ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਭਾਜਪਾ ਵੱਲੋਂ ਲਗਾਤਾਰ ਸੱਤਾ ਦੀ ਦੁਰਵਰਤੋਂ ਕਰਕੇ ਕਈ ਦੂਜੇ ਸੂਬਿਆਂ 'ਚ ਵੀ ਗਲਤ ਢੰਗ ਨਾਲ ਸਰਕਾਰਾਂ ਦਾ ਨਿਰਮਾਣ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਬ੍ਰਿਗੇਡ ਦੇ ਜ਼ਿਲਾ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਆਂਸਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ਭਾਜਪਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਚ ਇਸ ਦਾ ਮੂੰਹ ਤੋੜ ਜਵਾਬ ਦੇਣਗੇ।
PICS : ਜਲਦ ਹੀ 'ਖਤਰੋਂ ਕੇ ਖਿਲਾੜੀ' 'ਚ ਨਜ਼ਰ ਆਵੇਗੀ ਅਵਿਕਾ ਗੌਰ
NEXT STORY