ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਪਿਸਤੌਲ ਦੀ ਨੋਕ ’ਤੇ 2 ਵਿਅਕਤੀਆਂ ਨੇ ਕਾਰ ਸਵਾਰ ਵਿਅਕਤੀ ਤੋਂ ਨਕਦੀ ਲੁੱਟ ਲਈ। ਪੁਲਸ ਨੇ ਕੇਸ ਦਰਜ ਕਰ ਕੇ ਦੋਸ਼ੀਅਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਦੇ ਪੁਲਸ ਅਧਿਕਾਰੀ ਮੱਘਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਗੁਰਚਰਨ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਧਨੌਲਾ ਰੋਡ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ 6 ਮਈ ਨੂੰ ਉਹ ਆਪਣੀ ਕਾਰ ’ਚ ਸਵਾਰ ਹੋ ਕੇ ਸੰਘੇਡ਼ਾ ਰੋਡ ਤੋਂ ਬਰਨਾਲਾ ਵੱਲ ਆ ਰਿਹਾ ਸੀ। ਜਦੋਂ ਉਹ ਵੈਸਪਾ ਏਜੰਸੀ ਕੋਲ ਪੁੱਜਾ ਤਾਂ ਇਕ ਮੋਟਰਸਾਈਕਲ ’ਤੇ 2 ਨੌਜਵਾਨ ਆਏ ਅਤੇ ਕਾਰ ਅੱਗੇ ਮੋਟਰਸਾਈਕਲ ਲਾ ਕੇ ਉਸ ਨੂੰ ਘੇਰ ਲਿਆ। ਉਨ੍ਹਾਂ ’ਚੋਂ ਇਕ ਵਿਅਕਤੀ ਨੇ ਉਸ ’ਤੇ ਪਿਸਤੌਲ ਤਾਣ ਲਿਆ ਅਤੇ 3000 ਰੁਪਏ ਲੁੱਟ ਕੇ ਮੌਕੇ ਤੋਂ ਭੱਜ ਗਏ। ਇਨ੍ਹਾਂ ਨੇ ਇਕ ਹੋਰ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਹੈ। ਪੁਲਸ ਨੇ ਦੋਸ਼ੀਆਂ ਦੀ ਪਛਾਣ ਕਰ ਕੇ ਪ੍ਰਿਤਪਾਲ ਸਿੰਘ ਪੁੱਤਰ ਜੈ ਸਿੰਘ ਵਾਸੀ ਬਰਨਾਲਾ, ਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਚੁਹਾਣਕੇ ਵਿਰੁੱਧ ਕੇਸ ਦਰਜ ਕਰ ਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰੇਮਿਕਾ ਨੇ ਕਿਸੇ ਹੋਰ ਨਾਲ ਕਰਵਾਇਆ ਵਿਆਹ, ਪ੍ਰੇਮੀ ਨੇ ਲੈ ਲਿਆ ਫਾਹ
NEXT STORY