ਮੰਡੀ ਗੋਬਿੰਦਗੜ੍ਹ(ਮੱਗੋ)- ਕੇਂਦਰ ਸਰਕਾਰ ਵਲੋਂ ਸਥਾਨਕ ਐਜੂਕੇਸ਼ਨ ਕਾਲਜ ਵਿਚ ਬੀ.ਐੱਡ. ਦੁਸਰੇ ਅਤੇ ਚੌਥੇ ਸਮੈਸਟਰ ਦੀ ਪੜ੍ਹਾਈ ਕਰ ਰਹੇ ਐੱਸ. ਸੀ. ਅਤੇ ਪੱਛੜੇ ਵਰਗ ਦੇ ਵਿਦਿਆਰਥੀਆਂ ਨੂੰ ਫੀਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਫੰਡ ਨਾ ਆਉਣ ਕਾਰਨ ਅਤੇ ਕੁਝ ਵਿਦਿਆਰਥੀਆਂ ਵਲੋਂ ਆਪਣੀਆਂ ਹਾਜ਼ਰੀਆਂ ਯੁਨੀਵਰਸਿਟੀ ਦੇ ਨਿਯਮਾਂ ਅਨੁਸਾਰ ਪੂਰੀਆਂ ਨਾ ਹੋਣ ਕਾਰਨ ਪੇਪਰਾਂ ਵਿਚ ਬੈਠਣ ਲਈ ਲੋੜੀਂਦਾ ਰੋਲ ਨੰਬਰ ਜਾਰੀ ਕਰਨ ਤੋਂ ਇਨਕਾਰ ਕਰਨ ਦਾ ਮਾਮਲਾ ਆਖਿਰ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਦੀ ਕਚਹਿਰੀ ਵਿਚ ਜਾ ਪੁੱਜਾ ਜਿਸ ਉਪਰੰਤ ਇਸ ਮਾਮਲੇ ਨੂੰ ਸੁਲਝਾਉਣ ਲਈ ਵਿਧਾਇਕ ਕਾਕਾ ਨੇ ਨਗਰ ਕੌਂਸਲ ਅਮਲੋਹ ਤੋਂ ਐੱਸ. ਸੀ. ਭਾਈਚਾਰੇ ਨਾਲ ਸਬੰਧਤ ਕੌਂਸਲਰ ਹਰਵਿੰਦਰ ਵਾਲੀਆ ਦੀ ਡਿਊੁਟੀ ਲਗਾਈ ਗਈ। ਇਸ ਸਬੰਧ 'ਚ ਕੌਂਸਲਰ ਕਾਲਜ ਮੈਨੇਜਮੈਂਟ ਨਾਲ ਰਾਬਤਾ ਕਾਇਮ ਕਰ ਕੇ ਸਬੰਧਤ ਕਾਲਜ ਵਿਚ ਸਾਰੇ ਐੱਸ. ਸੀ. ਅਤੇ ਪੱਛੜੇ ਵਰਗ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪਹੁੰਚੇ ਜਿਥੇ ਉਨ੍ਹਾਂ ਸਟਾਫ ਨਾਲ ਗੱਲਬਾਤ ਕਰਦੇ ਹੋਏ ਵਾਈਸ ਚਾਂਸਲਰ ਚਾਵਲਾ ਨਾਲ ਗੱਲਬਾਤ ਕਰ ਕੇ ਇਸ ਦਾ ਹੱਲ ਕੱਢਿਆ। ਇਸ ਸਬੰਧੀ ਕੌਂਸਲਰ ਹਰਵਿੰਦਰ ਵਾਲੀਆ ਨੇ ਦੱਸਿਆ ਕਿ ਮੈਨੇਜਮੈਂਟ ਨੇ ਵਿਦਿਆਰਥੀਆਂ ਦੀਆਂ ਫੀਸਾਂ ਲਈ ਕੇਂਦਰ ਸਰਕਾਰ ਤੋਂ ਫੰਡ ਮੰਗਵਾਉਣ ਲਈ ਸਰਕਾਰੀ ਪੱਧਰ 'ਤੇ ਉਪਰਾਲੇ ਕਰਨ ਦੀ ਮੰਗ ਕੀਤੀ ਜਦਕਿ ਜਿਨ੍ਹਾਂ ਵਿਦਿਆਰਥੀਆਂ ਦੀਆਂ ਹਾਜ਼ਰੀਆਂ ਸ਼ਾਰਟ ਸਨ ਉਨ੍ਹਾਂ ਨੂੰ 15 ਦਿਨਾਂ ਵਿਚ ਆਪਣੀਆਂ ਹਾਜ਼ਰੀਆਂ ਦੀ ਪ੍ਰਤੀਸ਼ਤਤਾ ਪੁਰੀ ਕਰਨ ਦੀ ਸ਼ਰਤ 'ਤੇ ਰੋਲ ਨੰਬਰ ਜਾਰੀ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਨੇ ਵਾਅਦਾ ਖਿਲਾਫੀ ਕੀਤੀ ਤਾਂ ਉਸ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਮੌਕੇ ਕੌਂਸਲਰ ਹਰਵਿੰਦਰ ਵਾਲੀਆ ਅਮਲੋਹ, ਦਵਿੰਦਰ ਸਿੰਘ ਹੁਸੈਨਪੁਰਾ, ਅਮਰੀਕ ਸਿੰਘ ਬੰਗੜ ਸੂਬਾ ਪ੍ਰਧਾਨ ਐੱਸ. ਸੀ. ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ, ਗਣਿਤ ਕੁਮਾਰ, ਕਰਮਜੀਤ ਸਿੰਘ, ਮੋਹਿਤ ਕੁਮਾਰ, ਜਸਵਿੰਦਰ ਸਿੰਘ, ਜੈਦੇਵ ਸਿੰਘ, ਅਮਨਪ੍ਰੀਤ ਕੌਰ, ਚਰਨਜੀਤ ਕੌਰ, ਪਰਮਿੰਦਰ ਕੌਰ, ਰਜਨੀ ਬਾਲਾ, ਭਵਨ, ਮਨਿੰਦਰ ਸਿੰਘ, ਬਿੰਦਰ ਚਨਾਰਥਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਿਦਿਆਰਥੀ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਐੱਸ. ਸੀ. ਅਤੇ ਪੱਛੜੇ ਵਰਗ ਦੇ ਵਿਦਿਆਰਥੀਆਂ ਨੇ ਆਪਣੀ ਸੁਣਵਾਈ ਨਾ ਹੋਣ ਤੋਂ ਦੁਖੀ ਹੋ ਕੇ ਬੀ. ਐੱਡ. ਦੇ ਸਟਾਫ ਨੂੰ ਉਨ੍ਹਾਂ ਦੇ ਹੀ ਦਫਤਰ ਵਿਚ ਕੁੰਡਾ ਲਗਾ ਕੇ ਬੰਦ ਕਰ ਦਿੱਤਾ ਸੀ ਜਿਸ ਉਪਰੰਤ ਇਹ ਮਾਮਲਾ ਕਾਫੀ ਭਖ ਗਿਆ ਅਤੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਅਤੇ ਕੌਂਸਲਰ ਹਰਵਿੰਦਰ ਵਾਲੀਆ ਨੇ ਅੱਗੇ ਆ ਕੇ ਰਾਜਨੀਤੀ ਤੋਂ ਉਪਰ ਉਠ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕਰ ਕੇ ਹੱਲ ਕਰਵਾ ਦਿੱਤਾ।
ਅੱਗ ਲੱਗਣ ਨਾਲ 3 ਮੂਸਲ ਅਤੇ ਕੇਬਲ ਸੜੀ
NEXT STORY