ਚੰਡੀਗੜ (ਬਿਊਰੋ) - ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਕੂਲਾਂ ਵਿਚ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਲ ਉਨ੍ਹਾਂ ਨੇ ਸਕੂਲਾਂ ਦੀ ਇਸ ਸੰਬੰਧ ਵਿਚ ਅਚਨਚੇਤ ਚੈਕਿੰਗ ਸ਼ੁਰੂ ਕੀਤੀ, ਜਿਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ਵਿਖੇ ਚੈਕਿੰਗ ਦੌਰਾਨ ਸਕੂਲ ਦੇ ਸਟਾਫ ਦੀ ਕਮੀ ਨੂੰ ਪੂਰਾ ਕਰਨ ਅਤੇ ਬੱਚਿਆਂ ਦੇ ਖਾਣੇ ਦੀ ਚੈਕਿੰਗ ਦੌਰਾਨ ਉਸ ਦੀ ਗੁਣਵੱਤਾ ਜਾਂਚਣ ਦੇ ਹੁਕਮ ਦਿੱਤੇ ਸਨ। ਸੋਨੀ ਨੇ ਬੱਚਿਆਂ ਦੀਆਂ ਕਲਾਸਾਂ ਵਿਚ ਜਾ ਕੇ ਉਨ੍ਹਾਂ ਨਾਲ ਗੱੱਲਬਾਤ ਕੀਤੀ। ਉਨ੍ਹਾਂ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ ਸਬੰਧ ਵਿਚ ਬੱਚਿਆਂ ਨੇ ਖਾਣੇ ਦੀ ਗੁਣਵੱਤਾ ਤੇ ਪਾਣੀ ਦੀ ਘਾਟ ਤੋਂ ਜਾਣੂ ਕਰਾਇਆ।
ਸੋਨੀ ਨੇ ਵਿਦਿਆਰਥੀਆਂ ਲਈ ਤਿਆਰ ਕੀਤੇ ਜਾ ਰਹੇ ਭੋਜਨ ਦਾ ਨਿਰੀਖਣ ਕੀਤਾ ਅਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਤੇ ਸਕੂਲ ਪ੍ਰਿੰਸੀਪਲ ਨੂੰ ਕਮੇਟੀ ਦਾ ਗਠਨ ਕਰਨ ਦਾ ਹੁਕਮ ਦਿੱਤਾ, ਇਹ ਕਮੇਟੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ, ਦੁੱਧ ਅਤੇ ਪਾਣੀ ਦੇ ਸਬੰਧ ਵਿਚ ਸਿੱਧੇ ਤੌਰ 'ਤੇ ਉਨ੍ਹਾਂ ਨੂੰ ਰਿਪੋਰਟ ਕਰੇਗੀ। ਉਨ੍ਹਾਂ ਬੱਚਿਆਂ ਦੀ ਖਾਣੇ ਦੀ ਘਟੀਆ ਕੁਆਲਟੀ ਬਾਰੇ ਸ਼ਿਕਾਇਤ ਉਤੇ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਸ਼੍ਰੀ ਸੋਨੀ ਨੇ ਵਾਰਡਨ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਰਾਤ ਦਾ ਖਾਣਾ 8 ਵਜੇ ਤਕ ਦੇਣਾ ਯਕੀਨੀ ਬਣਾਇਆ ਜਾਵੇ।
ਵਿਦੇਸ਼ਾਂ 'ਚ ਪੰਜਾਬੀ ਅਤੇ ਪੰਜਾਬੀਆਂ ਦੀ ਬੱਲੇ-ਬੱਲੇ! ਪੰਜਾਬ ਦੇ ਹਾਲਾਤ ਨਾਜ਼ੁਕ
NEXT STORY