ਮੋਗਾ, (ਗੋਪੀ)- ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੋਗਾ ਮੈਡਮ ਪਰਮਜੀਤ ਕੌਰ ਵੱਲੋਂ ਜ਼ਿਲਾ ਇੰਸਪੈਕਸ਼ਨ ਕਮੇਟੀ ਨਾਲ ਸੁਪਰੀਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਅਤੇ ਸੈਕਰਡ ਹਾਰਟ ਸਕੂਲ ਬਿਲਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਬੱਸਾਂ ਦੀ ਹਾਲਤ, ਸੀ. ਸੀ. ਟੀ. ਵੀ. ਕੈਮਰੇ, ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ, ਸੀਟ ਬੈਲਟ, ਐਮਰਜੈਂਸੀ ਵਿੰਡੋ, ਬੱਸਾਂ ਦੇ ਕਾਗਜ਼ ਪੱਤਰ ਅਤੇ ਬੱਸ ਡਰਾਈਵਰਾਂ ਦੇ ਲਾਇਸੈਂਸ ਦੇਖੇ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਸਾਂ ਦੀ ਹਾਲਤ ਠੀਕ ਨਹੀਂ ਸੀ, ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏੇ। ਇਸ ਮੌਕੇ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਜ਼ਿਲਾ ਮੋਗਾ ਤਰਸੇਮ ਸਿੰਘ ਏ. ਐੱਸ. ਆਈ. ਵੱਲੋਂ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਟੂ ਸਕੂਲ ਵਾਹਨ ਪਾਲਿਸੀ ਅਤੇ ਸੁਰੱਖਿਆ ਡਰਾਈਵਿੰਗ ਨਿਯਮਾਂ ਪ੍ਰਤੀ ਜਾਣਕਾਰੀ ਦਿੱਤੀ ਗਈ।
ਰੰਜਿਸ਼ ਕਾਰਨ 2 ਗੁੱਟਾਂ 'ਚ ਖੂਨੀ ਝੜਪ
NEXT STORY