ਸੰਗਰੂਰ (ਬੇਦੀ,ਹਰਜਿੰਦਰ) — ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮਾਫ ਕਰਨ ਦੇ ਕੀਤੇ ਗਏ ਵਾਅਦੇ ਨੂੰ ਪੰਜਾਬ ਦੀ ਕੈਪਟਨ ਸਰਕਾਰ ਵੱਲੋ ਪਿਛਲੇ ਸਮੇਂ ਤੋ ਅਮਲ 'ਚ ਲਿਆਉਣਾ ਸ਼ੁਰੂ ਕੀਤਾ ਹੋਇਆ ਹੈ। ਕਰਜ਼ਾ ਮਾਫੀ ਯੋਜਨਾ ਦੀ ਇਸੇ ਕੜੀ ਤਹਿਤ ਹਲਕਾ ਅਮਰਗੜ੍ਹ ਦੇ ਕਿਸਾਨਾਂ ਨੂੰ ਲਾਭ ਦਿੰਦੇ ਹੋਏ ਲਗਭਗ 675 ਕਿਸਾਨਾਂ ਦਾ 2 ਕਰੋੜ 67 ਲੱਖ 53 ਹਜ਼ਾਰ ਦੇ ਕਰੀਬ ਕਰਜ਼ਾ ਮਾਫ ਕਰਨ ਦੇ ਪ੍ਰਮਾਣ ਪੱਤਰ ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੰਡੇ। ਇਸ ਸਬੰਧੀ ਇਕ ਪੈਲਸ 'ਚ ਹੋਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਕਰਜ਼ਾ ਰਾਹਤ ਸਰਟੀਫਿਕੇਟ ਹਾਸਲ ਕੀਤੇ। ਇਸ ਸਮੇਂ ਬੋਲਦਿਆਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਕਰਜ਼ਾ ਮਾਫੀ ਦੇ ਇਸ ਪੜਾਅ ਅਧੀਨ ਢਾਈ ਏਕੜ ਤੋ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਇਹ ਰਕਮ ਲਾਭ ਪਾਤਰ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ, ਜੋ ਇਸ ਸਕੀਮ ਦਾ ਲਾਭ ਪ੍ਰਾਪਤ ਕਰਨ ਤੋਂ ਰਹਿ ਗਏ ਹਨ ਉਨ੍ਹਾਂ ਨੂੰ ਵੀ ਮਾਫੀ ਦੇ ਘੇਰੇ 'ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਆਪਣੇ ਵੱਲੋਂ ਚੋਣਾਂ ਦੌਰਾਨ ਕੀਤੇ ਇਕ-ਇਕ ਵਾਅਦੇ ਨੂੰ ਪੜਾਅ ਵਾਰ ਪੂਰਾ ਕਰਕੇ ਲੋਕਾਂ ਨੂੰ ਰਾਹਤ ਦੇਵੇਗੀ। ਇਸ ਮੌਕੇ ਤੇ ਅਮਰਮੀਤ ਸਰਮਾਂ ਜ਼ਿਲਾ ਮਨੈਜਰ ਕੋਆਪ੍ਰੇਟਿਵ ਬੈਕ, ਮੋਹਨ ਸਿੰਘ ਮੈਨੇਜਰ, ਡੀ.ਐਸ.ਪੀ ਪਲਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।
ਪੋਸਟ ਮੈਟ੍ਰਿਕ ਸਕੌਲਰਸ਼ਿਪ ਸਕੀਮ ਤੋਂ ਪਿੱਛੇ ਹੱਥ ਖਿੱਚ ਰਹੀ ਸਰਕਾਰ, ਬੀ.ਐਡ. ਵਿਦਿਆਰਥੀ ਪਰੇਸ਼ਾਨ
NEXT STORY