ਸਰਦੂਲਗੜ੍ਹ(ਚੋਪੜਾ)-ਬੀਤੀ ਰਾਤ ਪਿੰਡ ਝੰਡਾ ਖੁਰਦ ਵਿਖੇ ਚੋਰ ਪਿੰਡ ਦੇ ਸਾਬਕਾ ਸਰਪੰਚ ਰਛਪਾਲ ਸਿੰਘ ਦੇ ਘਰੋਂ 35 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਰਫੂਚੱਕਰ ਹੋ ਗਏ। ਪੀੜਤ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਹੀ ਸੁੱਤੇ ਹੋਏ ਸਨ, ਜਦੋਂ ਸਵੇਰੇ ਚਾਰ ਵਜੇ ਉੱਠ ਕੇ ਦੇਖਿਆ ਤਾਂ ਕਮਰੇ ਅੰਦਰ ਰੱਖੀ ਅਲਮਾਰੀ ਦੇ ਦਰਵਾਜ਼ੇ ਟੁੱਟੇ ਹੋਏ ਸਨ ਤੇ ਸਾਮਾਨ ਖਿਲਰਿਆ ਪਿਆ ਸੀ। ਚੋਰ ਰਾਤ ਨੂੰ ਗਲੀ ਨਾਲ ਲੱਗਦੀ ਬਾਰੀ ਤੋੜ ਕੇ ਘਰ ਅੰਦਰ ਵੜ ਗਏ ਤੇ ਘਰ ਵਿਚ ਰੱਖੇ ਦੋ ਲੜਕਿਆਂ ਦੇ ਵਿਆਹ ਦੇ ਤਕਰੀਬਨ 35 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਜਾਂਚ ਅਫਸਰ ਸਹਾਇਕ ਥਾਣੇਦਾਰ ਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣੀਅਾਂ ਅਾਂਗਣਵਾੜੀ ਵਰਕਰਾਂ
NEXT STORY