ਸੰਗਤ ਮੰਡੀ(ਮਨਜੀਤ)-ਪਿੰਡ ਪੱਕਾ ਕਲਾਂ ਵਿਖੇ ਜ਼ਮੀਨੀ ਵਿਵਾਦ ਸਬੰਧੀ ਹੋਏ ਝਗੜੇ 'ਚ ਇਕ ਧਿਰ ਦੇ ਬਜ਼ੁਰਗ 'ਤੇ ਜਾਨਲੇਵਾ ਹਮਲਾ ਕਰਨ ਦੀ ਖਬਰ ਹੈ। ਪ੍ਰੈੱਸ ਕਲੱਬ ਸੰਗਤ 'ਚ ਆਪਣੀ ਵਿੱਥਿਆ ਦੱਸਦਿਆਂ ਘਟਨਾ 'ਚ ਜ਼ਖਮੀ ਹੋਏ ਮੁਖਤਿਆਰ ਸਿੰਘ ਪੁੱਤਰ ਬਲਵੰਤ ਸਿੰਘ ਦੇ ਲੜਕੇ ਇੰਦਰਜੀਤ ਸਿੰਘ ਤੇ ਉਸ ਦੇ ਭਤੀਜੇ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਮੀਨੀ ਵਿਵਾਦ 'ਚ ਦੂਜੀ ਧਿਰ ਦੇ ਦੋ ਗੱਡੀਆ 'ਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਨੇ ਪਿਸਤੌਲ ਦੀ ਨੋਕ 'ਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਇਸ ਦੌਰਾਨ ਉਨ੍ਹਾਂ ਦੇ ਬਜ਼ੁਰਗ ਪਿਤਾ ਮੁਖਤਿਆਰ ਸਿੰਘ ਦੇ ਸਿਰ 'ਚ ਕਹੀ ਮਾਰ ਕੇ ਜਾਨਲੇਵਾ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਮੁਖਤਿਆਰ ਸਿੰਘ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਨੇ ਜ਼ਖ਼ਮੀ ਮਰੀਜ਼ ਦੇ ਬਿਆਨ ਤਾਂ ਦਰਜ ਕਰ ਲਏ ਪਰ ਸਿਆਸੀ ਦਬਾਅ ਥੱਲੇ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਬੰਧਤ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
ਕੀ ਕਹਿਣਾ ਹੈ ਸਹਾਇਕ ਥਾਣੇਦਾਰ ਦਾ
ਜਦ ਇਸ ਸਬੰਧੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਖ਼ੇਤ 'ਚ ਲੜਾਈ ਹੋਈ ਸੀ, ਹਸਪਤਾਲਾਂ 'ਚ ਦੋਵੇਂ ਧਿਰਾਂ ਦੇ ਵਿਅਕਤੀ ਹੀ ਦਾਖਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਡਾਕਟਰੀ ਰਿਪੋਰਟ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਉੱਤਰ ਕੋਰੀਆ ਪਹੁੰਚਣ ਲੱਗੇ ਵਿਦੇਸ਼ੀ ਪੱਤਰਕਾਰ, ਪ੍ਰੀਖਣ ਵਾਲੀ ਥਾਂ ਕਰੇਗਾ ਬੰਦ
NEXT STORY