ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਕਸਬਾ ਮੁੱਦਕੀ ਦੇ ਕੋਲ ਇਕ ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਦੌਰਾਨ ਜ਼ਖਮੀ ਹੋਏ 2 ਲਡ਼ਕਿਆਂ ਦੀ ਇਲਾਜ ਦੌਰਾਨ ਮੌਤ ਹੋ ਜਾਣ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਮੰਗਲ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਮੁੱਦਕੀ ਨੇ ਦੱਸਿਆ ਕਿ ਉਸ ਦਾ ਭਤੀਜਾ ਬੂਟਾ ਸਿੰਘ ਅਤੇ ਭਾਣਜਾ ਅਰਸ਼ਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਬਾ ਪੀਰ ਨਿਗਾਹਾ ਦੇ ਮੱਥਾ ਟੇਕ ਕੇ ਵਾਪਸ ਆ ਰਹੇ ਸੀ ਤਾਂ ਮੁੱਦਕੀ ਦੇ ਕੋਲ ਕੋਈ ਅਣਪਛਾਤਾ ਵਾਹਨ ਉਨ੍ਹਾਂ ਦੇ ਮੋਟਰਸਾਈਕਲ ਨਾਲ ਐਕਸੀਡੈਂਟ ਕਰ ਕੇ ਫਰਾਰ ਹੋ ਗਿਆ ਤੇ ਇਸ ਹਾਦਸੇ ਵਿਚ ਦੋਵੇਂ ਲਡ਼ਕੇ ਜ਼ਖਮੀ ਹੋ ਗਏ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
®ਦੂਸਰੇ ਪਾਸੇ ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਅਾਂ ਦੱਸਿਆ ਕਿ ਪਿੰਡ ਮਹੀਆਂ ਵਾਲਾ ਕਲਾਂ ਦੇ ਕੋਲ ਇਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜ਼ਖਮੀ ਕਰ ਕੇ ਫਰਾਰ ਹੋ ਜਾਣ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਦਈ ਗੁਰਦੇਵ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਮਹੀਆਂ ਵਾਲਾ ਕਲਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਜਦ ਉਸ ਦਾ ਪੁੱਤਰ ਬਲਵੰਤ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਰਟੋਲ ਰੋਹੀ ਜਾ ਰਿਹਾ ਸੀ ਤਾਂ ਕੋਈ ਅਣਪਛਾਤਾ ਵਾਹਨ ਚਾਲਕ ਉਸ ਨਾਲ ਹਾਦਸਾ ਕਰ ਕੇ ਫਰਾਰ ਹੋ ਗਿਆ ਤੇ ਜ਼ਖਮੀ ਬਲਵੰਤ ਸਿੰਘ ਦੀ ਸਿਵਲ ਹਸਪਤਾਲ ਜ਼ੀਰਾ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਬਿਜਲੀ ਮੁਲਾਜ਼ਮਾਂ ਨੇ ਚੇਅਰਮੈਨ ਦਾ ਪੁਤਲਾ ਫੂਕਿਆ
NEXT STORY