ਮੋਗਾ, (ਅਜ਼ਾਦ)- ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੁਲਸ ਨੇ ਚੂਰਾ ਪੋਸਤ ਤਸਕਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਅਾ ਹੈ। ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਚੁਗਾਵਾਂ, ਕਪੂਰੇ ਵੱਲ ਜਾ ਰਹੇ ਸਨ ਤਾਂ ਜਦ ਉਹ ਪਿੰਡ ਕਪੂਰੇ ਦੇ ਨੇਡ਼ੇ ਪਹੁੰਚੇ ਤਾਂ ਪੁਲਸ ਪਾਰਟੀ ਨੇ ਇਕ ਕਾਰ ਚਾਲਕ ਦਰਸ਼ਨ ਸਿੰਘ ਉਰਫ ਰਾਜੂ ਨਿਵਾਸੀ ਪਿੰਡ ਫਤਿਹਗਡ਼੍ਹ ਕੋਰਾਟਨਾ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪੁਲਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਗੱਡੀ ਨੂੰ ਪਿੱਛੇ ਮੋਡ਼ਨ ਦਾ ਯਤਨ ਕੀਤਾ ਤਾਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸਦੀ ਗੱਡੀ ’ਚੋਂ ਸਾਢੇ ਤਿੰਨ ਕਿਲੋ ਚੂਰਾ ਪੋਸਤ ਅਤੇ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ।
ਪੁੱਛਗਿੱਛ ਕਰਨ ’ਤੇ ਦੋਸ਼ੀਆਂ ਨੇ ਦੱਸਿਆ ਕਿ ਉਕਤ ਰੁਪਏ ਉਸਨੇ ਇਲਾਕੇ ’ਚ ਚੂਰਾ ਪੋਸਤ ਵਿੱਕਰੀ ਕਰਨ ਦੇ ਬਾਅਦ ਜਮ੍ਹਾ ਕਰਕੇ ਰੱਖੇ ਹੋਏ ਸਨ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਗੁਲਜਾਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਤਸਕਰ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੋਹਨ ਸਿੰਘ ਉਰਫ ਘੋਗੀ ਨਿਵਾਸੀ ਫਰੀਦਕੋਟ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਡਗਰੂ ਕੋਲ ਕਰਮਜੀਤ ਸਿੰਘ ਉਰਫ ਕਰਮਾ ਨਿਵਾਸੀ ਪਿੰਡ ਮਹੇਸਰੀ ਨੂੰ ਗ੍ਰਿਫਤਾਰ ਕਰਕੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਮੋਗਾ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਟਾਮ ਦੀ ਇਕ ਮੁਸਕਾਨ ਨੇ ਮੋਹਿਆ ਦੁਨੀਆ ਦੀ ਸਭ ਤੋਂ ਮਹਿੰਗੀ ਮਾਡਲ ਰਹਿ ਚੁੱਕੀ ਗਿਸ਼ੇਲ ਦਾ ਦਿਲ
NEXT STORY