ਭਵਾਨੀਗੜ੍ਹ (ਵਿਕਾਸ)—ਪਿੰਡ ਨਾਗਰਾ ਦੇ ਇਕ ਕਰਜ਼ਈ ਕਿਸਾਨ ਨੇ ਜਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਏ.ਐੱਸ.ਆਈ. ਸੰਤੋਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਿਸਾਨ ਜਗਸੀਰ ਸਿੰਘ (23) ਪੁੱਤਰ ਰਘਵੀਰ ਸਿੰਘ ਵਾਸੀ ਨਾਗਰਾ ਦੇ ਸਿਰ ਕਰੀਬ 8 ਲੱਖ ਦਾ ਕਰਜ਼ ਸੀ, ਜਿਸ ਕਰਕੇ ਉਸਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਦੋ ਦਿਨ ਪਹਿਲਾਂ ਕੋਈ ਜਹਿਰੀਲੀ ਚੀਜ਼ ਪੀ ਲਈ ਤਾਂ ਪਰਿਵਾਰਕ ਮੈਂਬਰਾਂ ਨੇ ਉਸਨੂੰ ਗੰਭੀਰ ਹਾਲਤ 'ਚ ਪਟਿਆਲੇ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ । ਪੁਲਸ ਨੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ ।
ਜਨਮਦਿਨ ਮਨਾਂ ਕੇ ਵਾਪਸ ਆ ਰਹੇ ਪਤੀ-ਪਤਨੀ ਹੋਏ ਹਾਦਸੇ ਦਾ ਸ਼ਿਕਾਰ, ਮੌਤ
NEXT STORY