ਹੁਸ਼ਿਆਰਪੁਰ (ਘੁੰਮਣ)— ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਮੁਤਾਬਕ ਸੋਮਵਾਰ ਉਨ੍ਹਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ। ਪਿੰਡ ਪਦਰਾਣਾ ਵਿਖੇ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਦੀ ਪ੍ਰਧਾਨਗੀ 'ਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਸਮੂਹ ਪਿੰਡਾਂ ਅਤੇ ਚੱਬੇਵਾਲ ਦੇ 23 ਪਿੰਡਾਂ ਨਾਲ ਸਬੰਧਤ ਆਯੋਜਿਤ ਸਮਾਗਮ ਦੌਰਾਨ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ 1728 ਕਿਸਾਨਾਂ ਨੂੰ ਲਗਭਗ 16 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਵਾਅਦੇ ਨਿਭਾਉਣ ਦਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਗੜ੍ਹਸ਼ੰਕਰ ਸਬ-ਡਿਵੀਜ਼ਨ ਦੇ ਕਿਸਾਨਾਂ ਦੇ 15 ਕਰੋੜ 83 ਲੱਖ 61 ਹਜ਼ਾਰ 759 ਰੁਪਏ ਦੇ ਕਰਜ਼ੇ ਮੁਆਫ਼ ਹੋਏ ਹਨ। ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਚੋਣ ਮਨੋਰਥ ਪੱਤਰ 'ਚ 'ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ' ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਹੁੰਦਿਆਂ ਹੀ ਡਿਵੀਜ਼ਨ ਦੇ 1728 ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਉਨ੍ਹਾਂ ਦੇ ਖਾਤਿਆਂ 'ਚ ਜਮ੍ਹਾ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐੱਸ. ਸੀ. ਐੱਸ. ਟੀ. ਵਾਲਿਆਂ ਦਾ ਵੀ 50 ਹਜ਼ਾਰ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ 'ਚ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ 'ਚ ਸਿੰਜਾਈ ਲਈ 25 ਟਿਊਬਵੈੱਲ ਮਨਜ਼ੂਰ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲਾਉਣ ਦਾ ਕੰਮ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਦੀਪ ਸਿੰਘ ਧਾਲੀਵਾਲ, ਕੋਆਪ੍ਰੇਟਿਵ ਵਿਭਾਗ ਗੜ੍ਹਸ਼ੰਕਰ ਦੇ ਏ. ਆਰ. ਨਰਿੰਦਰ ਕੁਮਾਰ, ਪੀ. ਏ. ਡੀ. ਬੀ. ਦੇ ਡਾਇਰੈਕਟਰ ਪਵਨ ਕਟਾਰੀਆ, ਸਾਬਕਾ ਬਲਾਕ ਕਾਂਗਰਸ ਪ੍ਰਧਾਨ ਰਜਿੰਦਰ ਪ੍ਰਸਾਦ ਸੋਨੀ, ਪਵਨ ਭੰਮੀਆਂ, ਮਨੋਹਰ ਲਾਲ, ਸਰਪੰਚ ਲਾਲ ਸਿੰਘ, ਸੁਖਵਿੰਦਰ ਸੁੱਖੀ ਡਘਾਮ, ਸਰਪੰਚ ਕਸ਼ਮੀਰ ਸਿੰਘ, ਤਰਲੋਕ ਚੰਦ, ਪ੍ਰਵੀਨ ਵੀਨੂੰ ਬੀਣੇਵਾਲ ਆਦਿ ਵੀ ਮੌਜੂਦ ਸਨ।
ਦੀਪਕ ਕੁਮਾਰ ਹੋਣਗੇ ਬਿਹਾਰ ਦੇ ਅਗਲੇ ਮੁੱਖ ਸਕੱਤਰ
NEXT STORY