ਧਰਮਕੋਟ, (ਸਤੀਸ਼)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਅੱਜ ਸਰਕਾਰੀ ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਧਰਮਕੋਟ ਮੁੂਹਰੇ ਧਰਨਾ ਲਾਇਆ ਗਿਆ। ਇਸ ਦੌਰਾਨ ਬੈਂਕ ਅਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ (ਭਾਰਤੀ ਕਿਸਾਨ ਯੂਨੀਅਨ ਕਾਦੀਅਾਂ) ਨੇ ਕਿਹਾ ਕਿ ਉਕਤ ਬੈਂਕ ਦੇ ਮੁਲਾਜ਼ਮਾਂ ਵੱਲੋਂ ਹਰ ਰੋਜ਼ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਜ਼ਮੀਨ ਵੇਚਣ ਅਤੇ ਕੁਰਕੀ ਕਰਨ ਦੇ ਹੁਕਮਾਂ ਦੇ ਨੋਟਿਸ ਘਰੋਂ ਘਰੀ ਦਿੱਤੇ ਜਾ ਰਹੇ ਹਨ ਅਤੇ ਬੈਂਕ ਦਾ ਕਰਜ਼ਾ ਵਾਪਸ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ’ਤੇ ਰੋਹ ਵਿਚ ਆਏ ਕਿਸਾਨਾਂ ਨੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਅਾਂ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਬੈਂਕ ਮੁਹਰੇ ਧਰਨਾ ਲਾਇਆ, ਜੇਕਰ ਬੈਂਕ ਨੇ ਇਹ ਨੋਟਿਸ ਵਾਪਸ ਲਏ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਜਾਵੇਗਾ ਕਿਉਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ ਕਿਸਾਨਾਂ ਨੂੰ ਕਰਜ਼ਾ ਵਸੂਲੀ ਲਈ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਬੈਂਕ ਨੂੰ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ ਸੁਖਜਿੰਦਰ ਸਿੰਘ ਖੋਸਾ ਵਿੱਤ ਸਕੱਤਰ ਯੂਨੀਅਨ ਪੰਜਾਬ, ਜ਼ਿਲਾ ਪ੍ਰਧਾਨ ਨਿਰਮਲ ਸਿੰਘ ਮਾਣੂਕੇ, ਜਰਨਲ ਸਕੱਤਰ ਗੁਲਜ਼ਾਰ ਸਿੰਘ ਘੱਲ ਕਲਾਂ, ਮਲਕੀਤ ਸਿੰਘ ਬਲਾਕ ਪ੍ਰਧਾਨ ਧਰਮਕੋਟ, ਬੂਟਾ ਸਿੰਘ, ਹਰਦੀਪ ਸਿੰਘ ਪੰਡੋਰੀ, ਬਾਜ਼ ਸਿੰਘ ਸੰਗਲਾ, ਬਲਵੀਰ ਸਿੰਘ, ਜਸਵੀਰ ਸਿੰਘ, ਗੁਰਜੰਟ ਸਿੰਘ, ਸੰਤ ਸਿੰਘ, ਰੇਸ਼ਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਕੀ ਕਹਿਣਾ ਹੈ ਬੈਂਕ ਮੈਨੇਜਰ ਦਾ
ਜਦੋਂ ਇਸ ਸਬੰਧੀ ਬੈਂਕ ਮੈਨੇਜਰ ਦਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਾਡੇ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬੈਂਕ ਦਾ ਕਰਜ਼ਾ ਕਿਸ਼ਤਾਂ ਵਾਲਾ ਹੈ ਇਸ ਉੱਪਰ ਕੋਈ ਮੁਆਫੀ ਨਹੀਂ ਹੈ।
ਔਰਤ ਦਾ ਮੋਬਾਇਲ ਝਪਟ ਕੇ ਲੁਟੇਰੇ ਫਰਾਰ
NEXT STORY