ਚੰਡੀਗੜ੍ਹ : ਪੰਜਾਬ ਸਬਾਰਡੀਨੇਟ ਫੈਡਰੇਸ਼ਨ ਦੀ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਮੀਟਿੰਗ ਹੋਈ, ਜਿਸ 'ਚ ਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ 'ਚ 'ਪੰਜਾਬ ਐਡਹਾਕ ਕੰਟਰਾਕਚੂਅਲ ਟੈਂਪਰੇਰੀ ਵਰਕਸ ਐਕਟ-2016' 'ਚ ਆਉਣ ਵਾਲੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਕੈਸ਼ਲੈੱਸ ਹੈਲਥ ਸਕੀਮ ਸਾਰੇ ਮੁਲਾਜ਼ਮਾਂ 'ਤੇ ਲਾਗੂ ਕੀਤੀ ਜਾਵੇ, ਖਾਲੀ ਪਈਆਂ ਨੌਕਰੀਆਂ 'ਤੇ ਨਵੀਂ ਭਰਤੀ ਕਰਨ ਦਾ ਨਿਜੀਕਰਨ ਬੰਦ ਕੀਤਾ ਜਾਵੇ ਅਤੇ ਸੁਪਰੀਮ ਕੋਰਟ ਦਾ 'ਬਰਾਬਰ ਕੰਮ, ਬਰਾਬਰ ਸੈਲਰੀ' ਨਿਯਮ ਲਾਗੂ ਕੀਤਾ ਜਾਵੇ।
ਮੀਟਿੰਗ 'ਚ ਫੈਡਰੇਸ਼ਨ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣਾਈ ਗਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਗੱਲ ਪਹੁੰਚਾਉਣ ਦਾ ਭਰੋਸਾ ਵੀ ਦੁਆਇਆ ਗਿਆ। ਫੈਡਰੇਸ਼ਨ ਨੂੰ ਇਸ ਗੱਲ ਦਾ ਵੀ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੈਬਨਿਟ 'ਚ ਵੀ ਚਰਚਾ ਕੀਤੀ ਜਾਵੇਗੀ।
ਨੌਜਵਾਨ ਨੇ ਦਰੱਖਤ ਨਾਲ ਲਟਕ ਕੇ ਕੀਤੀ ਖੁਦਕੁਸ਼ੀ
NEXT STORY