ਪਟਿਆਲਾ, (ਬਲਜਿੰਦਰ)- ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਆਪਣੇ-ਆਪ ਨੂੰ ਮਨੁੱਖੀ ਅਧਿਕਾਰ ਮੰਚ ਦੀ ਕੌਮੀ ਮੀਤ ਪ੍ਰਧਾਨ ਦੱਸਣ ਵਾਲੀ ਪਰਵਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਪੰਜਾਬੀ ਬਾਗ ਪਟਿਆਲਾ ਖਿਲਾਫ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਪੁਲਸ ਵੱਲੋਂ ਇਹ ਕੇਸ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਮੈਡੀਕਲ ਸੁਪਰਡੈਂਟ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਰਵਿੰਦਰ ਕੌਰ ਆਪਣੇ-ਆਪ ਨੂੰ ਮਨੁੱਖੀ ਅਧਿਕਾਰ ਮੰਚ ਦੀ ਕੌਮੀ ਮੀਤ ਪ੍ਰਧਾਨ ਦਸਦੀ ਹੈ ਜਦ ਕਿ ਸੰਸਥਾ ਵੱਲੋਂ ਉਸ ਨੂੰ ਬਰਖਾਸਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰਵਿੰਦਰ ਕੌਰ ਨੇ 3 ਵਾਰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋ ਕੇ ਬੱਚਾ ਵਿਭਾਗ, ਐਕਸਰੇ ਵਿਭਾਗ, ਮੇਨ ਆਪ੍ਰੇਸ਼ਨ ਥੀਏਟਰ ਵਿਚ ਤਾਇਨਾਤ ਡਾਕਟਰਾਂ ਅਤੇ ਸਟਾਫ ਨਾਲ ਬਹਿਸਬਾਜ਼ੀ ਕੀਤੀ ਅਤੇ ਬਦਸਲੂਕੀ ਕਰ ਕੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ। ਪੁਲਸ ਨੇ ਪਰਵਿੰਦਰ ਕੌਰ ਖਿਲਾਫ 353 ਤੇ 186 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਆਸੀ ਦਬਾਅ ਤਹਿਤ ਪੁਲਸ ਨੇ ਕੀਮਤੀ ਲਾਲ ’ਤੇ ਦਰਜ ਕੀਤਾ ਪਰਚਾ : ਸੰਜੀਵ ਘਨੌਲੀ
NEXT STORY