ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਵਿਚ ਹਲਕਾ ਪੂਰਬੀ ਇਲਾਕੇ ਰਾਮ ਨਗਰ ਕਾਲੋਨੀ ਵਿਚ ਅੱਜ ਉਸ ਸਮੇਂ ਦਹਿਸ਼ਤ ਵਰਗਾ ਮਾਹੌਲ ਬਣ ਗਿਆ, ਜਦੋੰ ਇਕ ਘਰ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਕ ਘਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਹਤਿਆਤ ਵਜੋਂ ਨੇੜਲੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਰੂਪ ਵਿਚ ਕੁਝ ਨਹੀਂ ਕਿਹਾ ਜਾ ਸਕਦਾ। ਇਸ ਦੌਰਾਨ ਅੱਗ ਦੀਆਂ ਲਪਟਾਂ ਤੇਜ਼ ਹਵਾ ਕਾਰਨ ਹੋਰ ਭੜਕ ਰਹੀਆਂ ਹਨ। ਇਮਾਰਤ ਦੀ ਉਪਰਲੀ ਮੰਜ਼ਿਲ ਵਿਚ ਪਿਆ ਇਲੈਕਟ੍ਰਾਨਿਕਸ ਦਾ ਸਮਾਨ ਵੀ ਸੜ ਕੇ ਸਵਾਹ ਹੋ ਗਿਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਕਰੀਬਨ 10 ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਲਾਕੇ ਵਿਚ ਤੰਗ ਗਲੀਆਂ ਹੋਣ ਕਾਰਨ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਗ ਇੰਨੀ ਭਿਆਨਕ ਸੀ ਕਿ ਇਮਾਰਤ ਦੀ ਛੱਤ ਡਿੱਗਣ ਦਾ ਖਤਰਾ ਬਣਿਆ ਹੋਇਆ ਹੈ। ਇਸ ਦੌਰਾਨ ਇਲਾਕੇ ਦੇ ਲੋਕ ਦਹਿਸ਼ਤ ਵਿਚ ਹਨ। ਫਾਇਰ ਬ੍ਰਿਗੇਡ ਮੁਲਾਜ਼ਮਾਂ ਦਾ ਆਖਣਾ ਹੈ ਕਿ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਸ ਦੌਰਾਨ ਅੱਗ ਬੁਝਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਖੇਡ ਖੇਡਣ ਵਾਲਾ ਦੇਸ਼ ਬਣਨਾ ਚਾਹੀਦਾ ਭਾਰਤ : ਸਚਿਨ
NEXT STORY