ਮੁੰਬਈ— ਗੋਆ ਦੇ ਊਰਜਾ ਮੰਤਰੀ ਪਾਂਡੁਰੰਗ ਮਡਕਾਈਕਰ ਨੂੰ ਮੁੰਬਈ 'ਚ ਦਿਲ ਦਾ ਦੌਰਾ ਪਿਆ, ਜਿਸ ਦੇ ਬਾਅਦ ਉਨ੍ਹਾਂ ਨੂੰ ਸ਼ਹਿਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਮਡਕਾਈਕਰ ਕੱਲ ਮੁੰਬਈ ਯਾਤਰਾ 'ਤੇ ਆਏ ਸਨ ਕਿ ਉਦੋਂ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਦੱਸਿਆ ਕਿ ਬੀਤੀ ਰਾਤ ਦਿਲ ਦਾ ਦੌਰਾ ਪੈਣ ਦੇ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਅਸੀਂ ਜਾਣਕਾਰੀ ਦਾ ਇੰਤਜ਼ਾਰ ਕਰ ਰਹੇ ਹਾਂ।
22 ਕਿੱਲੋ ਭੁੱਕੀ ਸਮੇਤ 1 ਕਾਬੂ, 1 ਫਰਾਰ
NEXT STORY