ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਹਾਲ ਹੀ 'ਚ ਐਲਾਨੇ ਗਏ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਸਕੀਮ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਦੀ ਵਿਦਿਆਰਥਣ ਕੋਮਲ ਪੁੱਤਰੀ ਸ਼ੀਸ਼ਪਾਲ ਨੇ ਜ਼ਿਲੇ ਭਰ 'ਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਉਕਤ ਵਿਦਿਆਰਥਣ ਇਸ ਸਮੇਂ ਸੰਸਥਾ 'ਚ ਨੌਵੀਂ ਜਮਾਤ 'ਚ ਪੜ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵਿਦਿਆਰਥਣ ਹੁਣ ਤੱਕ ਅਨੇਕਾਂ ਵਿਦਿਅਕ ਮੁਕਾਬਲਿਆਂ ਵਿਚ ਭਾਗ ਲੈ ਚੁੱਕੀ ਹੈ ਅਤੇ ਪੜਾਈ 'ਚ ਵੀ ਮੱਲਾਂ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਸਥਾਨਕ ਜ਼ਿਲਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਦਿਵਸ ਦੇ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜਮਾਤ ਇੰਚਾਰਜ ਰਾਜਬੀਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।
ਕ੍ਰਿਸ਼ਣਾ ਅਭਿਸ਼ੇਕ ਨੇ ਬੇਟਿਆਂ ਦਾ ਮਨਾਇਆ ਪਹਿਲਾਂ ਜਨਮਦਿਨ, ਸਟਾਈਲਿਸ਼ ਲੁੱਕ ਪੁੱਜੇ ਇਹ ਸਿਤਾਰੇ
NEXT STORY