ਪਟਿਆਲਾ (ਇੰਦਰਜੀਤ) — ਨਾਬਾਲਗ ਲੜਕੀਆਂ ਨਾਲ ਦੁਸ਼ਕਰਮ ਦੇ ਮਾਮਲੇ ਅਕਸਰ ਹੀ ਸੁਣਨ ਨੂੰ ਮਿਲਦੇ ਹਨ ਪਰ ਪਟਿਆਲਾ ਦੇ ਰਾਜਪੁਰਾ 'ਚ ਇਕ ਨਾਬਾਲਗ 5 ਸਾਲ ਦੇ ਲੜਕੇ ਨਾਲ ਬਦਫੈਲੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਾ ਮੈਡੀਕਲ ਕਰਵਾਉਣ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਲੜਕੇ ਦੇ ਪਿਤਾ ਨੇ ਦੱਸਿਆ ਕਿ ਗੁਆਂਢੀਆਂ ਦੇ ਲੜਕੇ ਨੇ ਉਨ੍ਹਾਂ ਦੇ ਲੜਕੇ ਨਾਲ ਇਹ ਬਦਫੈਲੀ ਕੀਤੀ ਹੈ, ਜਦੋਂ ਇਸ ਘਟਨਾ ਸੰਬੰਧੀ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਲੜਕੇ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ।
ਇਸ ਸੰਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਲੜਕੇ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਦੇਸ਼ ਦੇ ਇਨ੍ਹਾਂ ਹਵਾਈ ਅੱਡਿਆਂ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੀ ਤਿਆਰੀ ਕਰ ਰਹੀ ਸਰਕਾਰ
NEXT STORY