ਹਰਿਆਣਾ, (ਰਾਜਪੂਤ)- ਥਾਣਾ ਹਰਿਆਣਾ ਦੀ ਪੁਲਸ ਵੱਲੋਂ ਇਕ ਨੌਜਵਾਨ ਕੋਲੋਂ ਇਕ ਕਿੱਲੋ ਚੂਰਾ ਪੋਸਤ ਬਰਾਮਦ ਕੀਤੇ ਜਾਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੁਲਸ ਟੀਮ ਨੇ ਪਿੰਡ ਡਡਿਆਣਾ ਕਲਾਂ ਤੋਂ ਲਾਂਬੜਾ ਦੇ ਰਸਤੇ 'ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੱਥ 'ਚ ਲਿਫਾਫਾ ਫੜੀ ਜਾਂਦੇ ਦੇਖਿਆ ਤਾਂ ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਅਚਾਨਕ ਪਿੱਛੇ ਮੁੜਨ ਲੱਗਾ। ਪੁਲਸ ਨੇ ਮੁਸਤੈਦੀ ਨਾਲ ਉਸਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿੱਲੋ ਚੂਰਾ ਪੋਸਤ ਬਰਾਮਦ ਹੋਇਆ।
ਪੁਲਸ ਵੱਲੋਂ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਵੀਰ ਸਿੰਘ ਵਾਸੀ ਲਾਂਬੜਾ ਦੱਸੀ। ਪੁਲਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਟੀਕਿਆਂ ਸਣੇ 1 ਕਾਬੂ
NEXT STORY