ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ) : ਕ੍ਰਿਸ਼ੀ ਵਿਗਿਆਨ ਕੇਂਦਰ, ਗੋਨਿਆਣਾ ਵੱਲੋਂ ਡਾ. ਐੱਨ. ਐੱਸ. ਧਾਲੀਵਾਲ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਰਮੇਂ ਦੀ ਫਸਲ ਸੰਬੰਧੀ ਕਿਸਾਨ-ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ 'ਚ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ।
ਇਹ ਸੰਮੇਲਨ ਬਾਇਰ ਕਰੋਪ ਸਾਇੰਸ ਅਤੇ ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਕੀਤਾ ਗਿਆ। ਇਸ ਪ੍ਰੌਗਰਾਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਡਾ. ਮੱਖਣ ਸਿੰਘ ਭੁੱਲਰ ਪ੍ਰਫੈਸਰ (ਫ਼ਸਲ ਵਿਗਿਆਨ) ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾ 'ਚ ਨਰਮੇ ਦੀ ਫਸਲ ਸਬੰਧੀ ਪ੍ਰਦਰਸ਼ਨੀਆਂ ਲਾਈਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਖਾਲੀ ਥਾਵਾਂ ਤੋਂ ਨਦੀਨ ਨਸ਼ਟ ਕਰਨ ਲਈ ਪ੍ਰੇਰਿਆ ਤਾਂ ਜੋ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਿਆਂ ਜਾ ਸਕੇ। ਇਸ ਦੌਰਾਨ ਡਾ. ਬਲਕਰਨ ਸਿੰਘ ਸੰਧੂ, ਸਹਾਇਕ ਪ੍ਰਫੈਸਰ (ਫ਼ਸਲ ਵਿਗਿਆਨ) ਨੇ ਨਰਮੇਂ ਦੀ ਫਸਲਾਂ 'ਚ ਸੁਚੱਜੇ ਖਾਦ ਪ੍ਰਬੰਧ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਵਿਜੇ ਕੁਮਾਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਨਰਮੇ ਦੇ ਕੀੜੇ-ਮਕੌੜੇ ਅਤੇ ਬੀਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਐੱਸ. ਕੇ. ਸਿੰਘ ਨੇ ਨਰਮੇ ਦੀ ਫਸਲ 'ਚ ਕੀਟ ਨਾਸ਼ਕਾਂ ਦੇ ਛਿੜਕਾਅ ਕਰਨ ਦੇ ਸਹੀ ਢੰਗ ਤਰੀਕਿਆਂ ਬਾਰੇ ਜਾਣੂ ਕਰਵਾਇਆਂ।
ਇਸ ਮੌਕੇ ਬਾਇਰ ਕਰੋਪ ਸਾਇੰਸ ਤੋ ਆਏ ਡਾ. ਜੋਤੀ ਮਿਸ਼ਰਾ ਨੇ ਬਾਇਰ ਦੇ ਵੱਖ-ਵੱਖ ਦਵਾਇਆ ਬਾਰੇ ਜਾਣੂ ਕਰਵਾਇਆ। ਡਾ. ਚੇਤਕ ਬਿਸ਼ਨੋਈ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਸਬੰਧੀ ਵਿਸਥਾਰ ਪੁਰਵਕ ਜਾਣਕਾਰੀ ਦਿੱਤੀ। ਡਾ. ਕਰਮਜੀਤ ਸ਼ਰਮਾ, ਪ੍ਰਫੈਸਰ (ਪਸਾਰ ਸਿੱਖਿਆ) ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਖੇਤੀ ਸਹਿਤ ਪੜਨ ਅਤੇ ਘਰੇਲੂ ਬਗੀਚੀ ਬਣਾਉਣ ਲਈ ਪ੍ਰੇਰਿਤ ਕੀਤਾ।
'ਰੇਸ 3' ਦਾ ਦੂਜਾ ਰੋਮਾਂਟਿਕ ਗੀਤ 'ਸੈਲਫਿਸ਼' ਹੋਇਆ ਰਿਲੀਜ਼ (ਵੀਡੀਓ)
NEXT STORY