ਸੰਗਰੂਰ (ਵਿਵੇਕ ਸਿੰਧਵਾਨੀ, ਗੋਇਲ) — ਇਕ ਮਹਿਲਾ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ 'ਤੇ ਇਕ ਵਿਅਕਤੀ ਦੇ ਖਿਲਾਫ ਥਾਣਾ ਚੀਮਾ 'ਚ ਕੇਸ ਦਰਜ ਕੀਤਾ ਗਿਆ ਹੈ।
ਇੰਸਪੈਕਟਰ ਦਲਜੀਤ ਸਿੰਘ ਮੁੱਖ ਅਫਸਰ ਥਾਣਾ ਲੌਂਗੋਵਾਲ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਇਕ ਸ਼ਿਕਾਇਤ ਦਿੱਤੀ ਕਿ ਦੋਸ਼ੀ ਹਰਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਮਲਕੀਤ ਸਿੰਘ ਵਾਸੀ ਤੋਲਾਵਾਲ ਪਿਛਲੇ ਕਰੀਬ 2 ਸਾਲਾ ਤੋਂ ਉਸ ਨਾਲ ਲਿਵਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ ਤੇ ਉਨ੍ਹਾਂ ਦੇ ਸੈਕਸ਼ੂਅਲ ਰਿਲੇਸ਼ਨ ਵੀ ਸਨ। ਹਰਪ੍ਰੀਤ ਨੇ ਉਸ ਦੀ ਮਰਜ਼ੀ ਦੇ ਬਿਨਾਂ ਆਪਣੇ ਮੋਬਾਇਲ ਤੋਂ ਦੋਨਾਂ ਦੀ ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਐੱਸ. ਐੱਸ.ਪੀ. ਸੰਗਰੂਰਰ ਦੇ ਹੁਕਮਾਂ 'ਤੇ ਦੋਸ਼ੀ ਹਰਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੈਜੀਤ ਸਿੰਘ ਵਲੋਂ ਸੁਖਬੀਰ, ਹਰਸਿਮਰਤ ਤੇ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ (ਵੀਡੀਓ)
NEXT STORY