ਮੋਗਾ, (ਗੋਪੀ ਰਾਊਕੇ)- ਮਗਨਰੇਗਾ ਕਰਮਚਾਰੀ ਯੂਨੀਅਨ ਜ਼ਿਲਾ ਮੋਗਾ ਦੀ ਹਡ਼ਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ ਤੇ ਅੱਜ ਦੀ ਹਡ਼ਤਾਲ ਦੌਰਾਨ ਮਗਨਰੇਗਾ ਕਰਮਚਾਰੀਆਂ ਨੇ ਜ਼ਿਲਾ ਪ੍ਰੀਸ਼ਦ ਦਫਤਰ ਮੂਹਰੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ’ਚ ਹਾਜ਼ਰ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਮਗਨਰੇਗਾ ਕਰਮਚਾਰੀ ਕਲਮਛੋਡ਼ ਹਡ਼ਤਾਲ ’ਤੇ ਹਨ ਅਤੇ ਮਗਨਰੇਗਾ ਦੇ ਕੰਮ ਜ਼ਿਲੇ ’ਚ ਮੁਕੰਮਲ ਤੌਰ ’ਤੇ ਬੰਦ ਹਨ। ਜ਼ਿਲਾ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਇਸ ਕਾਰਨ ਗਰੀਬਾਂ ਦੇ ਚੁੱਲ੍ਹੇ ਠੰਡੇ ਹਨ ਅਤੇ ਉਨ੍ਹਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂਮਾਰੂ ਨੀਤੀਆਂ ਤੋਂ ਤੰਗ ਆ ਕੇ ਯੂਨੀਅਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ 18 ਮਈ 2018 ਨੂੰ ਸ਼ਹਿਰ ’ਚ ਜ਼ਿਲਾ ਪ੍ਰਸ਼ਾਸਨ ਖਿਲਾਫ ਰੋਸ ਮਾਰਚ ਕੀਤਾ ਜਾਵੇਗਾ ਅਤੇ ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਮੰਗ-ਪੱਤਰ ਦਿੱਤਾ ਜਾਵੇਗਾ। ਜੇਕਰ ਫਿਰ ਵੀ ਪ੍ਰਸ਼ਾਸਨ ਦੀ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀ ਜਾਰੀ ਰਹਿੰਦੀ ਹੈ ਤਾਂ ਅਗਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਪ੍ਰਸ਼ਾਸਨ ’ਤੇ ਰੋਸ ਜਾਹਿਰ ਕਰਨ ਲਈ ਅੱਜ ਪੰਜ ਮੁਲਾਜ਼ਮ ਭੁੱਖ ਹਡ਼ਤਾਲ ’ਤੇ ਬੈਠੇ ਜਿਨ੍ਹਾਂ ’ਚ ਬਲਵਿੰਦਰ ਸਿੰਘ, ਭਗਵੰਤ ਸਿੰਘ, ਸੁਨੀਤਾ ਸ਼ਰਮਾ, ਸੁਖਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਹਨ।
ਇਸ ਮੌਕੇ ਸਟੇਟ ਕਮੇਟੀ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਜਨਰਲ ਸਕੱਤਰ ਪੰਜਾਬ ਅਤੇ ਸੰਨੀ ਕੁਮਾਰ ਫਾਜ਼ਿਲਕਾ ਹਾਜ਼ਰ ਹੋਏ। ਇਸ ਤੋਂ ਇਲਾਵਾ ਭਾਰਤੀ ਕਮਿਊਨਿਸਟ ਪਾਰਟੀ ਅਤੇ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜਨਰਲ ਸਕੱਤਰ ਕੁਲਦੀਪ ਭੋਲਾ ਅਤੇ ਜਗਸੀਰ ਖੋਸਾ ਹਾਜ਼ਰ ਹੋਏ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ ਅਤੇ ਏਟਕ ਵੱਲੋਂ ਬਲਕਰਨ ਸਿੰਘ ਵੀ ਯੂਨੀਅਨ ਨੂੰ ਮੱਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ, ਹਰਮਨਦੀਪ ਸਿੰਘ, ਚੰਦਨ ਸੋਹਲ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਰਾਜ ਸਿੰਘ, ਜਗਤਾਰ ਸਿੰਘ, ਹਰਕੰਵਲ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ, ਨੇਕ ਸਿੰਘ, ਅਮਿਤ ਕੁਮਾਰ, ਬਲਜਿੰਦਰ ਸਿੰਘ, ਅੰਗਰੇਜ ਕੋਹਾਰ, ਸੁਖਪਾਲ ਸਿੰਘ, ਸਿਕੰਦਰ ਸਿੰਘ, ਵਰਿੰਦਰ ਸਿੰਘ, ਕਰਮਜੀਤ ਸਿੰਘ, ਕਮਲਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਕਰਨਾਟਕ ਦੀਆਂ ਚੋਣਾਂ ਨੇ ਵਿਰੋਧੀ ਪਾਰਟੀਆਂ ਨੂੰ ਕੀਤਾ 'ਇਕਜੁੱਟ'
NEXT STORY