ਅੰਮ੍ਰਿਤਸਰ, (ਅਰੁਣ)- ਫਤਿਹਗੜ੍ਹ ਚੂੜੀਆਂ ਬਾਈਪਾਸ ਦੀ ਪੁਲਸ ਨੇ ਇਕ ਮੋਬਾਇਲ ਚੋਰ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵੀਰੂ ਮਸੀਹ ਪੁੱਤਰ ਕਾਲਾ ਮਸੀਹ ਵਾਸੀ ਪ੍ਰੀਤ ਨਗਰ, ਫਤਿਹਗੜ੍ਹ ਚੂੜੀਆਂ ਰੋਡ ਦੇ ਕਬਜ਼ੇ ਵਿਚੋਂ ਚੋਰੀ ਕੀਤੇ ਗਏ 3 ਮੋਬਾਇਲ ਫੋਨ ਪੁਲਸ ਨੇ ਬਰਾਮਦ ਕੀਤੇ ਹਨ।
ਚੌਕੀ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੇ ਗਏ ਮੋਬਾਇਲਾਂ ਵਿਚੋਂ ਇਕ ਮੋਬਾਇਲ ਫੋਨ ਉਸ ਨੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਇਕ ਕਰਿਆਨੇ ਦੀ ਦੁਕਾਨ 'ਚੋਂ ਚੋਰੀ ਕੀਤਾ ਸੀ। ਇਸੇ ਤਰ੍ਹਾਂ ਥਾਣਾ ਡੀ ਡਵੀਜ਼ਨ ਦੀ ਪੁਲਸ ਨੇ ਇਕ ਚੋਰੀ ਕੀਤੇ ਮੋਬਾਇਲ ਫੋਨ ਸਮੇਤ ਮੁਲਜ਼ਮ ਕੰਵਲਜੀਤ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਵੈਰੋਵਾਲ, ਤਰਨਤਾਰਨ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ।
ਜੂਨ ਤੋਂ ਸ਼ੁਰੂ ਹੋਵੇਗੀ ਸਮਾਰਟ ਰਾਸ਼ਨ ਕਾਰਡ ਸਕੀਮ
NEXT STORY