ਬਠਿੰਡਾ (ਸੁਖਵਿੰਦਰ)-ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਦੇ ਵਾਰਡ ਨੰਬਰ 33 'ਚ ਸੀਵਰੇਜ ਵਿਵਸਥਾ ਵਿਗੜਨ ਕਾਰਨ ਗੰਦਾ ਪਾਣੀ ਸੜਕਾਂ ਤੇ ਗਲੀਆਂ 'ਚ ਭਰ ਗਿਆ ਹੈ। ਇਸ ਤੋਂ ਭੜਕੇ ਲੋਕਾਂ ਨੇ ਨਿਗਮ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਲੋਕਾਂ ਨੇ ਦੱਸਿਆ ਕਿ ਇਹ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ ਪਰ ਇਸਦਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ 'ਚ ਸੀਵਰੇਜ ਸਿਸਟਮ ਦੇ ਸੁਧਾਰ 'ਤੇ ਕਰੋੜਾਂ ਖਰਚ ਕੀਤੇ ਜਾ ਰਹੇ ਹਨ ਪਰ ਲੋਕਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਹੋ ਰਿਹਾ।
ਉਨ੍ਹਾਂ ਦੱਸਿਆ ਕਿ ਆਏ ਦਿਨ ਸੀਵਰੇਜ ਬਲਾਕ ਹੋਣ ਕਾਰਨ ਪਾਣੀ ਸੜਕਾਂ 'ਤੇ ਫਿਰਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸੀਵਰੇਜ ਵਿਵਸਥਾ ਨੂੰ ਸਚਾਰੂ ਕਰ ਕੇ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਦਿਵਾਈ ਜਾਵੇ।
ਬੈਲਜੀਅਮ ਨੇ ਫੁੱਟਬਾਲ ਵਿਸ਼ਵ ਕੱਪ ਟੀਮ ਦਾ ਕੀਤਾ ਐਲਾਨ
NEXT STORY