ਪਟਿਆਲਾ(ਬਲਜਿੰਦਰ)-ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਇਰਾਦਾ ਕਤਲ ਦੇ ਦੋਸ਼ ਵਿਚ ਇਕੋ ਪਰਿਵਾਰ ਦੇ 3 ਜੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਚ ਮਹਿਤਾਬ ਸਿੰਘ ਪੁੱਤਰ ਰਾਜਵੰਤ ਸਿੰਘ, ਰੂਪ ਕਮਲ ਪੁੱਤਰੀ ਰਾਜਵੰਤ ਸਿੰਘ ਅਤੇ ਹਰਪ੍ਰੀਤ ਕੌਰ ਪਤਨੀ ਰਾਜਵੰਤ ਕੌਰ ਵਾਸੀ ਘੁੰਮਣ ਨਗਰ ਪਟਿਆਲਾ ਸ਼ਾਮਲ ਹਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਊ ਮਿਹਰ ਸਿੰਘ ਕਾਲੋਨੀ ਤ੍ਰਿਪੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਦੋਂ ਉਹ 22 ਨੰਬਰ ਫਾਟਕ ਪਟਿਆਲਾ ਵਿਖੇ ਜਿਮ ਵਿਚੋਂ ਬਾਹਰ ਨਿਕਲ ਕੇ ਗੱਡੀ ਵਿਚ ਬੈਠਣ ਲੱਗਾ ਤਾਂ ਮਹਿਤਾਬ ਸਿੰਘ ਨੇ ਉਸ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਤਲਵਾਰ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾ ਮੁਤਾਬਕ ਮਹਿਤਾਬ ਸਿੰਘ ਨੂੰ ਉਕਤ ਕਥਿਤ ਦੋਸ਼ੀਆਂ ਤੋਂ ਇਲਾਵਾ ਗੱਡੀ ਵਿਚ ਬੈਠੇ 3-4 ਵਿਅਕਤੀ ਹੱਲਾਸ਼ੇਰੀ ਦੇ ਰਹੇ ਸਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਕੋਲੰਬੀਆ ਏਸ਼ੀਆ ਹਸਪਤਾਲ ਵਿਚ ਦਾਖਲ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦਾ ਰੂਪ ਕਮਲ ਨਾਲ ਤਲਾਕ ਹੋ ਚੁੱਕਾ ਹੈ। ਕਥਿਤ ਦੋਸ਼ੀ ਉਸ ਦਾ ਲੜਕਾ ਵਾਪਸ ਨਹੀਂ ਕਰ ਰਹੇ। ਪੁਲਸ ਨੇ ਇਸ ਮਾਮਲੇ ਵਿਚ ਤਿੰਨਾਂ ਖਿਲਾਫ 307, 323, 324 ਅਤੇ 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
NEXT STORY