ਕੋਟਕਪੂਰਾ (ਨਰਿੰਦਰ) - ਕੋਟਕਪੂਰਾ-ਬਠਿੰਡਾ ਰੇਲਵੇ ਟਰੈਕ 'ਤੇ ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਰੇਲਵੇ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਜਸਪਾਲ ਸ਼ਰਮਾ ਨੇ ਦੱਸਿਆ ਕਿ ਹਰਮੇਲ ਸਿੰਘ ਵਾਸੀ ਮੱਤਾ ਰੋਮਾਣਾ ਅਲਬੇਲ ਸਿੰਘ ਸਟੇਸ਼ਨ ਅਤੇ ਕੋਟਕਪੂਰਾ ਦੇ ਵਿਚਕਾਰ ਲਾਲੇਆਣਾ ਫਾਟਕਾਂ ਕੋਲ ਦੁਪਹਿਰ ਦੋ ਵਜੇ ਦੇ ਕਰੀਬ ਫਾਜ਼ਿਲਕਾ-ਰੇਵਾਡੀ ਰੇਲ ਗੱਡੀ ਹੇਠ ਆ ਗਿਆ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਕੁੱਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਹਾਦਸੇ ਦੇ ਸਬੰਧ 'ਚ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਸਾਂ ਦੇ ਆਉਣ 'ਤੇ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਕੋਟਕਪੂਰਾ ਦੀ ਮੌਰਚਰੀ 'ਚ ਰੱਖਿਆ ਜਾਵੇਗਾ ਅਤੇ ਕੱਲ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਡਿਪਲੋਮੈਟਾਂ ਨੂੰ ਨੋਬਲ ਪੁਰਸਕਾਰ ਜੇਤੂ ਦੀ ਵਿਧਵਾ ਨਾਲ ਮਿਲਣ ਤੋਂ ਰੋਕਿਆ ਗਿਆ
NEXT STORY