ਭੀਖੀ,(ਸੰਦੀਪ)— ਇਥੋਂ ਦੇ ਨੇੜਲੇ ਪਿੰਡ ਬੋੜਾਵਾਲ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਲਕੀਤ ਸਿੰਘ ਉਰਫ ਲੀਲਾ ਦੋਧੀ (42) ਪੁੱਤਰ ਗੁਰਪਿਆਰ ਸਿੰਘ ਵਾਸੀ ਬੋੜਾਵਾਲ ਸੋਮਵਾਰ ਸਵੇਰ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਖੇਤ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਬਿਜਲੀ ਗਰਿੱਡ ਕੋਲ ਪੁੱਜਾ ਤਾਂ ਭੀਖੀ ਸਾਇਡ ਤੋਂ ਆ ਰਹੀ ਕਾਰ ਸੇਵਾ ਵਾਲੀ ਬੋਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦੇ ਭਰਾ ਦੀ ਸੱਜੀ ਲੱਤ ਕੱਟੀ ਗਈ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਬਹੁਤ ਤੇਜ਼ ਅਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ ਅਤੇ ਉਸ ਨੇ ਇੱਕ ਹੋਰ ਸਾਇਕਲ ਸਵਾਰ ਭਗਤ ਸਿੰਘ ਦੇ ਵੀ ਫੇਟ ਮਾਰੀ, ਜਿਸ ਨਾਲ ਉਹ ਵਿਅਕਤੀ ਵੀ ਜ਼ਖਮੀ ਹੋ ਗਿਆ। ਭੀਖੀ ਪੁਲਸ ਨੇ ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਦੇ ਬਿਆਨਾਂ 'ਤੇ ਗੱਡੀ ਚਾਲਕ ਗੁਰਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਡਾਚਰ, ਨਿਸੰਗ (ਹਰਿਆਣਾ) ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਪਾਕਿ ਫੌਜ ਮੁਖੀ ਕੋਲ ਅਜੇ ਪੈਂਡਿੰਗ ਹੈ ਜਾਧਵ ਦੀ ਰਹਿਮ ਪਟੀਸ਼ਨ
NEXT STORY