ਮੋਗਾ (ਅਜ਼ਾਦ) - ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਸੁਰਿੰਦਰ ਸਿੰਘ (55) ਨਿਵਾਸੀ ਪਿੰਡ ਦੋਲੇਵਾਲਾ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਕਾਰ ਚਾਲਕ ਅਮਨਦੀਪ ਸਿੰਘ ਨਿਵਾਸੀ ਧਰਮਕੋਟ ਬੂਰੀ ਤਰ੍ਹਾਂ ਦੇ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਦੋਲੇਵਾਲਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਸਿੰਘ ਅੱਜ ਆਪਣੇ ਘਰੇਲੂ ਕਾਰਜ ਦੇ ਲਈ ਪਿੰਡ ਦੋਲੇਵਾਲਾ ਦੇ ਕੋਲ ਸੜਕ 'ਤੇ ਟੈਂਪੂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਮੌਕੇ ਅਚਾਨਕ ਤੇਜ ਰਫਤਾਰ ਕਾਰ, ਜਿਸ ਨੂੰ ਅਮਨਦੀਪ ਸਿੰਘ ਚਲਾ ਰਿਹਾ ਸੀ, ਦੀ ਲਪੇਟ 'ਚ ਆ ਗਿਆ। ਉਕਤ ਹਾਦਸੇ 'ਚ ਸੁਰਿੰਦਰ ਸਿੰਘ ਅਤੇ ਅਮਨਦੀਪ ਸਿੰਘ ਜਖਮੀ ਹੋ ਗਿਆ ਪਰ ਸੁਰਿੰਦਰ ਸਿੰਘ ਨੇ ਦਮ ਤੋੜ ਦਿੱਤਾ। ਇਸ ਘਟਨਾ ਦੀ ਸੂਚਨਾ ਪੁਲਸ ਨੇ ਦੇਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਅਮਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਦੇ ਖਿਲਾਫ ਥਾਣਾ ਕੋਟ ਈਸੇ ਖਾਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਕਾਰ ਬੂਰੀ ਤਰ੍ਹਾਂ ਦੇ ਨਾਲ ਹਾਦਸਾਗ੍ਰਸਤ ਹੋ ਗਈ, ਜਿਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਅੱਜ ਸਿਵਲ ਹਸਪਤਾਲ ਤੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਬਿਹਾਰ ਵਿਧਾਨ ਪ੍ਰੀਸ਼ਦ 'ਚ ਵਿਰੋਧੀ ਧਿਰ ਦੀ ਨੇਤਾ ਬਣੀ ਰਾਬੜੀ ਦੇਵੀ
NEXT STORY