ਭਵਾਨੀਗੜ੍ਹ (ਵਿਕਾਸ) : ਸੰਗਰੂਰ-ਪਟਿਆਲਾ ਮੁੱਖ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਕਾਰ ਸਵਾਰ 3 ਔਰਤਾਂ ਸਮੇਤ 5 ਵਿਅਕਤੀ ਦੇ ਜ਼ਖਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਕੁਮਾਰ ਪੁੱਤਰ ਹਰੀ ਚੰਦ ਵਾਸੀ ਸਨੌਰ (ਪਟਿਆਲਾ) ਆਪਣੇ ਭਰਾ ਸੈਂਟੀ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਕਾਰ ਰਾਹੀਂ ਧਨੌਲਾ ਤੋਂ ਵਾਪਸ ਸਨੌਰ ਪਰਤ ਰਹੇ ਸਨ ਤਾਂ ਇਸੇ ਦੌਰਾਨ ਪਿੰਡ ਰੌਸ਼ਨਵਾਲਾ ਨੇੜੇ ਫੌਜੀ ਕੈਂਪ ਕੋਲ ਇਨ੍ਹਾਂ ਦੀ ਕਾਰ ਅੱਗੇ ਜਾ ਰਹੇ ਇਕ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ 'ਚ ਸਵਾਰ 3 ਔਰਤਾਂ ਰਾਣੀ, ਸੋਨੀਆ, ਧਰਮ ਕੌਰ ਸਮੇਤ ਜਤਿੰਦਰ ਕੁਮਾਰ ਤੇ ਸੈਂਟੀ ਗੰਭੀਰ ਜ਼ਖਮੀਆਂ ਹੋ ਗਈਆਂ। ਜਿਨ੍ਹਾਂ ਨੂੰ ਮੌਕੇ 'ਤੇ ਸੰਗਰੂਰ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਸ ਸਬੰਧੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਾਲੀਵੁੱਡ ਅਭਿਨੇਤਰੀਆਂ ਦੇ ਸਿਰ ਚੜ੍ਹ ਬੋਲ ਰਿਹੈ ਕਟੀ-ਫਟੀ ਜੀਨਸ ਦਾ ਜਾਦੂ (ਦੇਖੋ ਤਸਵੀਰਾਂ)
NEXT STORY