ਮਮਦੋਟ, (ਸ਼ਰਮਾ, ਜਸਵੰਤ)– ਮੁੱਖ ਅਨਾਜ ਮੰਡੀ ਮਮਦੋਟ ਵਿਚ ਨਿਯਮਾਂ ਦੀ ਉਲੰਘਣਾ ਕਰ ਕੇ ਨਾਜਾਇਜ਼ ਤੌਰ ਚਲਾਈ ਜਾ ਰਹੀ ਇੰਟਰਲਾਕ ਟਾਈਲ ਤਿਆਰ ਕਰਨ ਵਾਲੀ ਫੈਕਟਰੀ ਨੂੰ ਮੰਡੀ ਬੋਰਡ ਪੰਜਾਬ ਦੇ ਹੁਕਮਾਂ ਤਹਿਤ ਮਾਰਕੀਟ ਕਮੇਟੀ ਦੇ ਸਕੱਤਰ ਸਤਨਾਮ ਸਿੰਘ ਨੇ ਕਾਰਵਾਈ ਕਰਦਿਆਂ ਜ਼ਬਤ ਕਰ ਲਿਆ ਹੈ ਅਤੇ ਇਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਸਕੱਤਰ ਮਾਰਕੀਟ ਕਮੇਟੀ ਮਮਦੋਟ ਨੇ ਦੱਸਿਆ ਕਿ ਬੂਥ ਨੰਬਰ 166 ਜੋ ਕਿ ਹਰਭਜਨ ਸਿੰਘ ਪੁੱਤਰ ਦਿਆਲ ਸਿੰਘ ਅਤੇ ਬੂਥ ਨੰਬਰ 167 ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦੇ ਨਾਂ ’ਤੇ ਪੰਜਾਬ ਮੰਡੀ ਬੋਰਡ ਵੱਲੋਂ ਅਲਾਟ ਹੋਏ ਸਨ। ਇਨ੍ਹਾਂ ਬੂਥਾਂ ਵਿਚ ਮੰਡੀ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਨਾਜਾਇਜ਼ ਤੌਰ ’ਤੇ ਇੰਟਰਲਾਕ ਟਾਈਲ ਤਿਆਰ ਕਰਨ ਦੀ ਫੈਕਟਰੀ ਚਲਾਈ ਜਾ ਰਹੀ ਸੀ, ਜੋ ਕਿ ਪੰਜਾਬ ਮੰਡੀ ਬੋਰਡ ਦੀਆਂ ਸ਼ਰਤਾਂ ਅਨੁਸਾਰ ਚਲਾਈ ਨਹੀਂ ਜਾ ਸਕਦੀ ।
ਪੰਜਾਬ ਮੰਡੀ ਬੋਰਡ ਮੋਹਾਲੀ ਦੇ ਦਫਤਰੀ ਹੁਕਮ ਨੰਬਰ 53/54 (2018) ਰਾਹੀਂ ਇਨ੍ਹਾਂ ਬੂਥਾਂ ਨੂੰ ਜ਼ਬਤ ਕਰਨ ਦੇ ਹੁਕਮ ਪ੍ਰਾਪਤ ਹੋਏ ਸਨ। ਹੁਕਮਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਦੋਵਾਂ ਬੂਥਾਂ ਨੂੰ ਅੱਜ ਸਕੱਤਰ ਮਾਰਕੀਟ ਕਮੇਟੀ ਦੀ ਟੀਮ ਵੱਲੋਂ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਸਕੱਤਰ ਮਾਰਕੀਟ ਕਮੇਟੀ ਨੇ ਦੱਸਿਆ ਕਿ ਕਿਸਾਨਾਂ ਅਤੇ ਆਡ਼੍ਹਤੀਆਂ ਵੱਲੋਂ ਇਸ ਫੈਕਟਰੀ ਨੂੰ ਬੰਦ ਕਰਵਾਉਣ ਸਬੰਧੀ ਸ਼ਿਕਾਇਤਾਂ ਮਿਲਣ ’ਤੇ ਕਈ ਵਾਰ ਇਸ ਨਾਜਾਇਜ਼ ਚੱਲ ਰਹੀ ਟਾਈਲ ਫੈਕਟਰੀ ਨੂੰ ਬੰਦ ਕਰਨ ਲਈ ਕਿਹਾ ਗਿਆ ਸੀ ਪਰ ਉਕਤ ਫੈਕਟਰੀ ਦੇ ਮਾਲਕਾਂ ਵੱਲੋਂ ਫੈਕਟਰੀ ਬੰਦ ਨਾ ਕਰਨ ਕਾਰਨ ਇਸ ਨੂੰ ਜ਼ਬਤ ਕੀਤਾ ਗਿਆ ਹੈ।
ਇਸ ਮੌਕੇ ਹਰਜੀਤ ਸਿੰਘ ਸੰਧੂ ਫੁਲਰਵੰਨ, ਮੁਖਤਿਆਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਹੈਰੋਇਨ ਸਮੇਤ ਨਾਈਜੀਰੀਅਨ ਲੜਕੀ ਸਣੇ 4 ਗ੍ਰਿਫਤਾਰ
NEXT STORY