ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ 28 ਮਈ ਨੂੰ ਹੋ ਰਹੀ ਜ਼ਿਮਨੀ ਚੋਣ ਸਬੰਧੀ ਚੋਣ ਪ੍ਰਚਾਰ ਦਾ ਆਖਰੀ ਦਿਨ 26 ਮਈ ਸ਼ਾਮ ਦੇ 6.30 ਵਜੇ ਤੱਕ ਹੈ। ਇਸ ਤੋਂ ਬਾਅਦ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜ਼ਿਲਾ ਚੋਣ ਅਫ਼ਸਰ ਜਲੰਧਰ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ 'ਤੇ ਹੋਣ ਵਾਲੇ ਪ੍ਰਚਾਰ 'ਤੇ ਵੀ ਰੋਕ ਲੱਗ ਜਾਵੇਗੀ। 26 ਮਈ 2018 ਨੂੰ ਸ਼ਾਮ 6:30 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ 'ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਓ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ-ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਅਨੁਸਾਰ ਵੋਟਾਂ ਪੈਣ ਦਾ ਕਾਰਜ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸ਼ੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜ਼ਿਲਾ ਚੋਣ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ।
ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ। ਇਸ ਸਬੰਧੀ ਚੋਣ ਅਮਲ ਵਿੱਚ ਲੱਗਿਆ ਪ੍ਰਸ਼ਾਸਨ ਸਮੁੱਚੀਆਂ ਪਾਰਟੀਆਂ ਇਸ ਸਬੰਧੀ ਚਿਤਾਵਾਨੀ ਦੇ ਦੇਵੇ ਤਾਂ ਜੋ ਇਨਾਂ ਹੁਕਮਾਂ ਦੀ ਪਾਲਣਾ ਹੋ ਸਕੇ। ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾ ਦੇ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਸ ਪ੍ਰਸ਼ਾਸਨ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰ੍ਹਾਂ ਦੀ ਥਾਵਾਂ ਦੀ ਚੈਕਿੰਗ ਕਰਨਗੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ 'ਤੇ ਨਿਗਾਹ ਰੱਖਣਗੇ। ਉਨਾਂ ਅੱਗੇ ਦੱਸਿਆ ਕਿ ਵਿਅਕਤੀ/ਸਮੂਹ ਦੀ ਪਛਾਣ ਕਰਨ ਲਈ ਅਤੇ ਇਹ ਯਕੀਨੀ ਬਣਾਉਣ ਲਈ ਕਿ ਉਹ ਉਸੇ ਵਿਧਾਨ ਸਭਾ ਹਲਕੇ ਦੇ ਰਹਿਣ ਵਾਲੇ ਹਨ, ਲਈ ਸ਼ਨਾਖਤੀ ਪੱਤਰ ਦੇਖਿਆ ਜਾ ਸਕਦਾ ਹੈ।
ਭਾਰਤੀ ਕਲੱਬ ਨੇ ਖਰੀਦਿਆ ਯੂਰਪੀਅਨ ਫੁੱਟਬਾਲ ਕਲੱਬ
NEXT STORY