ਜਲਾਲਾਬਾਦ (ਟੀਨੂੰ, ਜਤਿੰਦਰ) : ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਖੇਡ, ਸਿੱਖਿਆ ਅਤੇ ਹੋਰ ਗਤੀਵਿਧੀਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਨਮਾਨਤ ਕਰਨ ਲਈ ਸਕੂਲ ਵਿਹੜੇ ਵਿਚ ਸਾਦੇ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਕਾਂਗਰਸ ਬੁੱਧੀਜੀਵੀ ਸੈੱਲ ਦੇ ਸੂਬਾ ਚੇਅਰਮੈਨ ਅਨੀਸ਼ ਸਿਡਾਨਾ, ਐਸਡੀਐਮ ਪਿਰਥੀ ਸਿੰਘ, ਤਹਿਸੀਲਦਾਰ ਸੁਸ਼ੀਲ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰੀਸ਼ ਸੇਤੀਆ, ਪੀਟੀਏ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਨੰਨੂ ਕੁੱਕੜ, ਉਪ ਚੇਅਰਮੈਨ ਅਨੂਪ ਮੈਣੀ, ਪ੍ਰਿੰਸੀਪਲ ਸੁਭਾਸ਼ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਮੁਖੀਜਾ, ਚੰਦਰ ਖੈਰੇਕੇ, ਸ਼ਾਮ ਸੁੰਦਰ ਮੈਣੀ ਉਪ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕਾਠਪਾਲ, ਪੀਟੀਏ ਪ੍ਰਧਾਨ (ਸ.ਕੰ.ਸ) ਪ੍ਰਸ਼ੋਤਮ ਨਾਰੰਗ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਛਾਬੜਾ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰੀਸ਼ ਸੇਤੀਆ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀਆਂ ਲੋੜੀਦੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਅੱਗੇ ਰੱਖਿਆ।
ਇਸ ਮੌਕੇ ਜ਼ਿਲਾ ਡਿਪਟੀ ਕਮਿਸ਼ਨਰ ਨੇ ਸਕੂਲ ਵਿਚ ਸਿੱਖਿਆ ਗ੍ਰਹਿਣ ਕਰ ਰਹੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸ਼ੁਰੂ ਤੋਂ ਹੀ ਆਪਣੇ ਟੀਚੇ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ ਅਤੇ ਉਸ ਲਈ ਤਿਆਰੀ ਪਹਿਲਾਂ ਤੋਂ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਜੋ ਵੀ ਟੀਚਾ ਜ਼ਿੰਦਗੀ ਵਿਚ ਨਿਰਧਾਰਿਤ ਕਰਦੇ ਹੋ ਉਸ ਟੀਚੇ ਨੂੰ ਪੂਰਾ ਕਰਨ ਲਈ ਤੁਹਾਡਾ ਉਸ ਪ੍ਰਤੀ ਇਕਾਗਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਿਛਲੇ ਸਮੇਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਤ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਖੁੱਦ ਬੱਚਿਆਂ ਵਿਚ ਵਿਚਰੇ ਅਤੇ ਉਨ੍ਹਾਂ ਕੋਲੋਂ ਉਨ੍ਹਾਂ ਦੇ ਟੀਚੇ ਬਾਰੇ ਪੁੱਛਿਆ।
ਇਸ ਤੋਂ ਪਹਿਲਾਂ ਕਾਂਗਰਸ ਬੁੱਧੀਜੀਵੀ ਸੈੱਲ ਦੇ ਸੂਬਾ ਚੇਅਰਮੈਨ ਅਨੀਸ਼ ਸਿਡਾਨਾ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ ਅਤੇ ਭਵਿੱਖ ਵਿਚ ਬੱਚਿਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਵਿੰਦਰ ਭਠੇਜਾ, ਅਮਿਤ ਧਮੀਜਾ, ਪ੍ਰਿੰਸ ਹਾਂਡਾ, ਗੋਲਡੀ ਸੇਤੀਆ, ਰਮੇਸ਼ ਬਗੋਰੀਆ, ਅਸ਼ੋਕ ਕੁਮਾਰ, ਬਿੱਟੂ ਸੇਤੀਆ, ਰਾਜਾ ਬਜਾਜ, ਅਭੈ ਸੇਤੀਆ, ਸੁਭਾਸ਼ ਗੁੰਬਰ, ਰਜਿੰਦਰ ਪਰੂਥੀ, ਕ੍ਰਿਸ਼ਨ ਕੁਮਾਰ ਆਦਿ ਮੌਜੂਦ ਸਨ।
ਕਸਬੇ 'ਚ 50 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ ਪਾਰਕ ਦੀ ਸ਼ੁਰੂਆਤ : ਦਰਸ਼ਨ ਬਰਾੜ
NEXT STORY