ਭੀਖੀ(ਸੰਦੀਪ)-ਭੀਖੀ ਨੇੜਲੇ ਪਿੰਡ ਖੀਵਾ ਕਲਾਂ ਦੇ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਉਰਫ ਗੋਗਾ (46) ਪੁੱਤਰ ਜੋਗਿੰਦਰ ਸਿੰਘ ਵਾਸੀ ਖੀਵਾ ਕਲਾਂ ਗਰੀਬੀ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭੀਖੀ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ ਦੇ ਸਿਰ ਤਕਰੀਬਨ 4-5 ਲੱਖ ਰੁਪਏ ਕਰਜ਼ਾ ਸੀ ਅਤੇ ਉਸਦੇ ਕੋਲ ਸਿਰਫ ਅੱਧਾ ਕਿੱਲਾ ਜ਼ਮੀਨ ਸੀ।
ਜੰਡਿਆਲਾ ਗੁਰੂ ਰਾਈਸ ਮਿੱਲ ਦਾ ਮਾਸਟਰ ਮਾਈਂਡ 2 ਦਿਨਾਂ ਦੇ ਰਿਮਾਂਡ 'ਤੇ
NEXT STORY