ਸਰਦੂਲਗੜ੍ਹ (ਚੋਪੜਾ)— ਆਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਸਮੇਂ ਦੀਆਂ ਸਰਕਾਰਾਂ ਦੇਸ਼ ਵਿੱਚ ਭ੍ਰਿਸ਼ਟਾਚਾਰ, ਅਨਪੜਤਾ, ਗਰੀਬੀ ਅਤੇ ਨਸ਼ਿਆਂ ਨੂੰ ਖਤਮ ਨਹੀ ਕਰ ਸਕੀਆਂ ਸਗੋਂ ਪੰਜ ਦਰਿਆਵਾਂ ਵਾਲੇ ਪੰਜਾਬ ਦੇ ਵਾਸੀਆਂ ਨੂੰ ਮਿਲਣ ਵਾਲੇ ਸਾਫ ਪਾਣੀ ਨੂੰ ਪ੍ਰਦੂਸ਼ਿਤ ਕਰਕੇ ਉਸ ਨੂੰ ਆਮ ਲੋਕਾਂ ਨੂੰ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਵੰਡਣ ਵਿੱਚ ਆਪਣਾ ਸਹਿਯੋਗ ਦੇ ਰਹੀਆਂ ਹਨ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦਫਤਰ ਦਾ ਉਦਘਾਟਨ ਕਰਨ ਅਤੇ ਦਰਿਆਵਾਂ ਦੇ ਦੂਸ਼ਿਤ ਪਾਣੀਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਘੱਗਰ ਦਰਿਆ ਦਾ ਦੌਰਾ ਕਰਨ ਉਪਰੰਤ ਚੌੜਾ ਬਾਜ਼ਾਰ ਵਿੱਚ ਆਯੋਜਿਤ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ, ਪੰਜਾਬ ਦੇ ਪਾਣੀਆਂ ਦਾ ਪ੍ਰਦੂਸ਼ਿਤ ਹੋਣਾ ਇੱਕ ਗੰਭੀਰ ਮਸਲਾ ਹੈ ਅਤੇ ਇਸ ਮੁੱਦੇ ਤੇ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਇੱਕਠੇ ਹੋ ਕੇ ਆਵਾਜ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਅਤੇ ਪਾਣੀਆਂ ਦਾ ਪ੍ਰਦੂਸ਼ਿਤ ਹੋਣਾ ਸਰਕਾਰਾਂ ਦੀ ਨਕਾਮੀ ਸਿੱਧ ਕਰਦੀ ਹੈ ਅਤੇ ਇਸ ਪ੍ਰਦੁਸ਼ਿਤ ਪਾਣੀ ਨਾਲ ਕੈਂਸਰ, ਕਾਲਾ ਪੀਲੀਆ ਅਤੇ ਚਮੜੀ ਦੇ ਭਿਆਨਕ ਰੋਗ ਫੈਲਦੇ ਹਨ।
ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ 'ਤੇ ਵਰਦਿਆ ਕਿਹਾ ਕੇਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਨਸ਼ੇ ਬੰਦ ਕਰਨ ਦੀਆਂ ਗੁਟਕਾ ਸਾਹਿਬ ਦੀਆਂ ਸੋਹਾਂ ਖਾਂ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾ ਇਕੱਠੀਆਂ ਕੀਤੀਆਂ ਹਨ ਅਤੇ ਇਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦੀ ਵਿਕਰੀ ਜੋਰਾ ਨਾਲ ਹੋ ਰਹੀ ਹੈ, ਪੰਜਾਬ ਦੀ ਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ ਤੇ ਕਿਸਾਨ ਹਰ ਰੋਜ ਆਤਮ ਹੱਤਿਆਵਾਂ ਕਰ ਰਹੇ ਹਨ।|ਇਸ ਮੌਕੇ ਨਾਜਰ ਸਿੰਘ ਮਾਨਸਾਹੀਆਂ ਐਮ.ਐਲ.ਏ ਮਾਨਸਾ, ਪਿਰਮਲ ਸਿੰਘ ਐਮ.ਐਲ.ਏ, ਜਗਦੇਵ ਸਿੰਘ ਕਮਾਲੂ, ਸੁਖਵਿੰਦਰ ਸਿੰਘ ਭੋਲਾ ਮਾਨ ਵੀ ਹਾਜਰ ਸਨ।
ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਨੇ ਨਿਗਲੀ ਸਲਫਾਸ, ਹਾਲਤ ਗੰਭੀਰ
NEXT STORY