ਡੇਰਾਬੱਸੀ, (ਅਨਿਲ)- ਘੱਗਰ ਨਦੀ ਵਿਚੋਂ ਬੀਤੀ ਰਾਤ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਲਾਸ਼ ਸ਼ਨਾਖਤ ਲਈ ਸਥਾਨਕ ਹਸਪਤਾਲ ਵਿਖੇ ਰਖਵਾ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ 9 ਵਜੇ ਪੁਲਸ ਨੂੰ ਕਕਰਾਲੀ ਨਿਵਾਸੀ ਇਕ ਵਿਅਕਤੀ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਘੱਗਰ ਨਦੀ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਡੇਰਾਬੱਸੀ ਥਾਣਾ ਮੁਖੀ ਮਹਿੰਦਰ ਸਿੰਘ ਤੇ ਏ. ਐੱਸ. ਆਈ. ਗੁਰਚਰਨ ਸਿੰਘ ਪੁਲਸ ਸਮੇਤ ਪਹੁੰਚੇ ਤੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਦੀ 'ਚੋਂ ਬਾਹਰ ਕੱਢਿਆ। ਪੁਲਸ ਨੇ ਮੌਕੇ 'ਤੇ ਮੌਜੂਦ ਆਸ-ਪਾਸ ਦੇ ਲੋਕਾਂ ਕੋਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲਾਸ਼ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਪਛਾਣ ਲਈ ਰਖਵਾ ਦਿੱਤਾ ਹੈ।
'ਕੈਪਟਨ ਸਰਕਾਰ ਜਨਰਲ ਸਮਾਜ ਦੇ ਹਿੱਤਾਂ ਦੀ ਕਰੇ ਰਾਖੀ ਨਹੀਂ ਤਾਂ ਹੋਣਗੇ ਗੰਭੀਰ ਨਤੀਜੇ'
NEXT STORY